Home News ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿਚਕਾਰ ਝੜਪ, ਕਈ ਜਖਮੀ

ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿਚਕਾਰ ਝੜਪ, ਕਈ ਜਖਮੀ

ਅਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਪੁਲੀਸ ਕੇਸ ਦਰਜ ਕਰਨ ਦੀ ਮੰਗ ਲਈ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਇਸ ਪਾਸੇ ਨੂੰ ਆਉਣ ਵਾਲੇ ਰਸਤਿਆਂ ‘ਤੇ ਟੀਨ ਲਾ ਕੇ ਰਸਤੇ ਬੰਦ ਕਰ ਦਿੱਤੇ ਹਨ।

sgpc vs sikh bodies

ਜਿਥੇ ਕੱਲ੍ਹ ਤੋਂ ਬੈਠੇ ਧਰਨਾਕਾਰੀ ਦੋਸ਼ੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਮੰਗ ਕਰ ਰਹੇ ਹਨ ਓਥੇ ਆਖ਼ਿਰ ਮੰਗਲਵਾਰ ਸਵੇਰੇ ਸਤਿਕਾਰ ਕਮੇਟੀਆਂ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚਕਾਰ ਝੜਪ ਹੋ ਗਈ ਜਿਸ ਵਿਚ ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ। ਧਰਨਕਾਰੀਆਂ ਵਿੱਚ ਵਧੇਰੇ ਨਿਹੰਗ ਸਿੰਘ ਸਨ, ਜਿਨ੍ਹਾਂ ਵਿੱਚੋਂ ਕੁੱਝ ਨੂੰ ਸੱਟਾਂ ਵੀ ਲੱਗੀਆਂ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments