Home Nation ਅੰਦੋਲਨ ਦੇ ਸ਼ਹੀਦ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 'ਆਪ' ਕਿਸਾਨ ਵਿੰਗ...

ਅੰਦੋਲਨ ਦੇ ਸ਼ਹੀਦ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ ‘ਆਪ’ ਕਿਸਾਨ ਵਿੰਗ ਵੱਲੋਂ 2 ਲੱਖ ਰੁਪਏ ਦਾ ਐਲਾਨ

ਡੈਸਕ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।

aap leader sandhwa

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਠੰਢ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਪਰੰਤੂ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਜੇਕਰ ਅੰਦੋਲਨ ਦੌਰਾਨ ਕੋਈ ਵੀ ਅੰਦੋਲਨਕਾਰੀ ਕਿਸਾਨ ਸ਼ਹੀਦੀ ਪਾਉਂਦਾ ਹੈ ਤਾਂ ਅਜਿਹੇ ਹਰ ਸ਼ਹੀਦ ਕਿਸਾਨ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸੰਪੂਰਨ ਕਰਜ਼ਾ ਮੁਆਫ਼ੀ ਅਤੇ ਢੁੱਕਵਾਂ ਮੁਆਵਜ਼ਾ ਐਲਾਨਿਆ ਜਾਵੇ।

ਸੰਧਵਾਂ ਨੇ ਦੱਸਿਆ ਕਿ ਪਾਰਟੀ ਦੇ ਕਿਸਾਨ ਵਿੰਗ ਨੇ ਗੱਜਣ ਸਿੰਘ ਦੇ ਪਰਿਵਾਰ ਦੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ ‘ਚ ਸੇਵਾਦਾਰਾਂ ਵਜੋਂ ਕੰਮ ਕਰ ਰਹੀ ਹੈ। ਇਸ ਤਹਿਤ ਪਾਰਟੀ ਵੱਲੋਂ ਪਹਿਲ ਕਰਦਿਆਂ ਬੀਤੇ ਦਿਨੀਂ ਹਾਦਸੇ ਦਾ ਸ਼ਿਕਾਰ ਹੋਏ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜੁਟਾਈ ਸੀ।

ਇਸ ਤੋਂ ਇਲਾਵਾ ਪਾਰਟੀ ਵਲੰਟੀਅਰਾਂ ਦੀਆਂ ਟੀਮਾਂ ਅਤੇ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ‘ਚ ਸਾਫ-ਸਫਾਈ, ਪਾਣੀ, ਮੋਬਾਈਲ ਪਖਾਨੇ, ਸਿਹਤ ਸੇਵਾਵਾਂ ਅਤੇ ਐਂਬੂਲੈਂਸਾਂ ਦੀ ਤੈਨਾਤੀ, ਲੰਗਰਾਂ ‘ਚ ਗੈਸ ਸਿਲੰਡਰਾਂ ਦੀ ਸਪਲਾਈ ਸਮੇਤ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments