ਡੈਸਕ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸੱਤਪਾਲ ਗੋਸਾਈਂ 85 ਨੇ ਅੱਜ ਸੰਖੇਪ ਬਿਮਾਰੀ ਦੇ ਚਲਦੇ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ।
ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਦੱਸਿਆ ਕਿ ਅੱਜ ਸਵੇਰੇ ਗੁਸਾਈਂ ਨੂੰ ਸਾਹ ਦੀ ਤਕਲੀਫ਼ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਸੀਐਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।