Home News ਭਾਜਪਾ ਪ੍ਰਧਾਨ ਨੇ ਕਿਹਾ ਕੈਪਟਨ ਕਰ ਰਹੇ ਨੇ ਕਿਸਾਨਾਂ ਨੂੰ ਗੁੰਮਰਾਹ, ਫਾਰਮਰ...

ਭਾਜਪਾ ਪ੍ਰਧਾਨ ਨੇ ਕਿਹਾ ਕੈਪਟਨ ਕਰ ਰਹੇ ਨੇ ਕਿਸਾਨਾਂ ਨੂੰ ਗੁੰਮਰਾਹ, ਫਾਰਮਰ ਬਿੱਲ ਨੂੰ ਲੈ ਕੇ ਅਕਾਲੀ ਦਲ ਨਾਲ ਸੀ ਸੰਪਰਕ ਚ ਸਾਰੇ ਸ਼ੱਕ

ਡੈਸਕ: ਇੱਕ ਪਾਸੇ ਜਿੱਥੇ ਲਗਾਤਾਰ ਭਾਜਪਾ ਦੇ ਕੁਝ ਆਗੂ ਅਕਾਲੀ ਦਲ ਚ ਸ਼ਾਮਿਲ ਹੋ ਰਹੇ ਨੇ ਉੱਥੇ ਹੀ ਅਕਾਲੀ ਦਲ ਦੇ ਆਗੂ ਵੀ ਭਾਜਪਾ ਚ ਸ਼ਾਮਿਲ ਹੋ ਰਹੇ ਨੇ ਇਨ੍ਹਾਂ ਆਗੂਆਂ ਨੂੰ ਸ਼ਾਮਲ ਕਰਵਾਉਣ ਲਈ ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਜਦੋਂ ਕਿ ਭਾਜਪਾ ਕਿਸਾਨਾਂ ਦਾ ਫਾਇਦਾ ਚਾਹੁੰਦੀ ਹੈ ਅਤੇ ਹਰ ਫਰੰਟ ਤੇ ਉਨ੍ਹਾਂ ਦੇ ਨਾਲ ਹੈ

pub bjp ashwani

 

ਪਾਰਟੀ ਵਿੱਚ ਸ਼ਾਮਿਲ ਹੋਏ ਅਕਾਲੀ ਦਲ ਦੇ ਆਗੂਆਂ ਦਾ ਜਿੱਥੇ ਅਸ਼ਵਨੀ ਸ਼ਰਮਾ ਨੇ ਭਾਜਪਾ ਚ ਸਵਾਗਤ ਕੀਤਾ ਉਥੇ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹੈ ਇਸ ਨਾਲ ਕਿਸਾਨਾਂ ਨੂੰ ਫਾਇਦਾ ਮਿਲੇਗਾ ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਵਿੱਚ ਕਿਤੇ ਵੀ ਐੱਮ ਐੱਸ ਪੀ ਨੂੰ ਖਤਮ ਨਹੀਂ ਕੀਤਾ ਗਿਆ ਸਗੋਂ ਇਸ ਨਾਲ ਹੁਣ ਕਿਸਾਨਾਂ ਨੂੰ ਆਪਣੀ ਫ਼ਸਲ ਹੋਰ ਮਹਿੰਗੀ ਵੇਚਣ ਦੇ ਮੌਕੇ ਮਿਲਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦੇ ਕੋਲ ਕੋਈ ਹੋਰ ਮੁੱਦਾ ਨਹੀਂ ਹੈ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ।

ਉਧਰ ਜਦੋਂ ਉਨ੍ਹਾਂ ਨੂੰ ਕਿਸਾਨਾਂ ਤੱਕ ਭਾਜਪਾ ਦੀ ਗੱਲ ਨਾ ਪਹੁੰਚਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਨੇ ਇਸ ਸਬੰਧੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿਸਾਨ ਜਥੇਬੰਦੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਨੂੰ ਬਿੱਲ ਦੇ ਫਾਇਦੇ ਦੱਸ ਰਹੀ ਹੈ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਨਾਲ ਭਾਜਪਾ ਦਾ ਲਗਾਤਾਰ ਰਾਬਤਾ ਸੀ ਉਨ੍ਹਾਂ ਨੂੰ ਬਿੱਲ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ ਸੀ ਅਤੇ ਉਨ੍ਹਾਂ ਦੀ ਰਾਏ ਵੀ ਲਈ ਗਈ ਸੀ, ਜਦੋਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਜਦੋਂ ਸਵਾਲ ਕੀਤਾ ਗਿਆ ਤੁਹਾਨੂੰ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਇਕੱਲਿਆਂ ਹੀ ਲੜੇਗੀ ਨਵਜੋਤ ਸਿੱਧੂ ਦੇ ਮਾਮਲੇ ਤੇ ਉਨ੍ਹਾਂ ਨੇ ਕੋਈ ਸਪੱਸ਼ਟ ਜਵਾਬ ਨਾ ਦਿੰਦਿਆਂ ਕਿਹਾ ਕਿ ਭਾਜਪਾ ਇਕੱਲੀ ਲਡ਼ੇਗੀ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਹ ਫਿਲਹਾਲ ਕਿਸੇ ਦੇ ਨਾਲ ਕੋਈ ਗਠਬੰਧਨ ਨਹੀਂ ਕਰਨਗੇ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਹਾਲੇ ਟਾਈਮ ਹੈ ਇੰਨੀ ਜਲਦੀ ਚੋਣਾਂ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments