ਡੈਸਕ: ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਨ ਤਕ ਯਾਤਰੀ ਰੇਲ ਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਨਾ ਦੇਣ ਦੇ ਇਕ ਕਿਸਾਨ ਯੂਨੀਅਨ ਦੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਇਸ ਦੇ ਨਾਲ ਹੀ ਸੂਬੇ ‘ਤੇ ਵੀ ਗੰਭੀਰ ਅਸਰ ਪੈ ਸਕਦਾ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪਿਦੀ) ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਦਾ ਹੱਲ ਨਾ ਹੋਣ ਤਕ ਯਾਤਰੀ ਰੇਲ ਗੱਡੀਆਂ ਲਈ ਬਲਾਕੇਜ ਨਾ ਖੋਲ੍ਹਣ ਦੇ ਐਲਾਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯੂਨੀਅਨ ਪੰਜਾਬ ਅਤੇ ਸੂਬਾ ਵਾਸੀਆਂ ਦੇ ਹਿੱਤਾਂ ਖਿਲਾਫ ਕੰਮ ਕਰ ਰਹੀ ਹੈ।