Home News ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਭਾਜਪਾ ਦੀਆਂ ਤਾਜ਼ਾ ਸਰਗਰਮੀਆਂ ਦਾ ਮਨੋਰਥ ਸਿਆਸੀ...

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਭਾਜਪਾ ਦੀਆਂ ਤਾਜ਼ਾ ਸਰਗਰਮੀਆਂ ਦਾ ਮਨੋਰਥ ਸਿਆਸੀ ਹਿੱਤ ਅੱਗੇ ਵਧਾਉਣਾ ਅਤੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣਾ

ਡੈਸਕ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ।
ਸ੍ਰੀ ਸ਼ਰਮਾ ਦੀ ਬੇਤੁੱਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖਿਲਾਫ਼ ਨਿਰਆਧਾਰ ਦੋਸ਼ ਲਾਉਣ ’ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ।

cm amrinder singh bjp ashwani attack
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਤੂਲ ਦੇਣ ਵਾਲੇ ਬਿਆਨਾਂ ਅਤੇ ਕਦਮਾਂ ਨਾਲ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਗੁੰਮਰਾਹ ਨਹੀਂ ਹੋਣਗੇ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੀ ਪੰਜਾਬ ਲੀਡਰਸ਼ਿਪ ਨੂੰ ਕੋਵਿਡ ਦੀ ਮਹਾਂਮਾਰੀ ਦੇ ਸੰਭਾਵੀ ਵਾਧੇ ਬਾਰੇ ਵੀ ਕੋਈ ਚਿੰਤਾ ਨਹੀਂ ਹੈ ਜਦਕਿ ਇਹ ਮਹਾਂਮਾਰੀ ਸੂਬੇ ਵਿੱਚ ਸਿਰ ਚੁੱਕ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਵਿੱਚ ਸਖ਼ਤ ਰੋਹ ਤੇ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਹਮਦਰਦੀ ਪ੍ਰਗਟਾਉਣ ਅਤੇ ਹਾਈ ਕਮਾਨ ਨੂੰ ਉਨਾਂ ਦੀਆਂ ਚਿੰਤਾਵਾਂ ਬਾਰੇ ਜਾਣੂੰ ਕਰਵਾਉਣ ਦੀ ਬਜਾਏ ਭਾਜਪਾ ਦੀ ਲੀਡਰਸ਼ਿਪ ਸੌੜੇ ਸਿਆਸੀ ਮੁਫਾਦਾਂ ਲਈ 12 ਅਕਤੂਬਰ ਦੀ ਘਟਨਾ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨਾਂ ਕਿਹਾ ਕਿ ਅਸ਼ਵਨੀ ਸ਼ਰਮਾ ਵੱਲੋਂ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਸੂਬਾ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬਣਦਾ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ 12 ਅਕਤੂਬਰ ਦੀ ਘਟਨਾ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਸੁਰੱਖਿਆ ਪਹਿਰਾ ਵਧਾ ਦਿੱਤਾ ਗਿਆ ਹੈ ਅਤੇ ਕਮਾਂਡੋਆਂ ਸਮੇਤ ਪੰਜਾਬ ਪੁਲਿਸ ਦੇ ਕੁਲ 16 ਜਵਾਨ ਇਸ ਵੇਲੇ ਭਾਜਪਾ ਆਗੂ ਨਾਲ ਤੈਨਾਤ ਹਨ।

bjp punjab president attack
ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਸੂਬੇ ਵਿੱਚ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਤੇਜ਼ ਹੋਇਆ ਹੈ, ਪਿਛਲੇ 8-10 ਦਿਨਾਂ ਤੋਂ ਸਾਰੇ ਭਾਜਪਾ ਨੇਤਾਵਾਂ ਅਤੇ ਅਹੁਦੇਦਾਰਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਨਿੱਜੀ ਤੌਰ ’ਤੇ ਸ਼ਰਮਾ ਨਾਲ ਸੰਪਰਕ ਵਿੱਚ ਹਨ ਅਤੇ ਉਨਾਂ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ/ਵਿਧਾਇਕਾਂ/ਨੇਤਾਵਾਂ ਦੇ ਦੌਰਿਆਂ ਅਤੇ ਪ੍ਰੋਗਰਾਮਾਂ ਬਾਰੇ ਅਗਾਊਂ ਜਾਣਕਾਰੀ ਲਈ ਉਹ ਭਾਜਪਾ ਨੇਤਾਵਾਂ ਨਾਲ ਸੰਪਰਕ ਕਾਇਮ ਰੱਖਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments