ਪੰਜਾਬ: ਕੇਂਦਰ ਸਰਕਾਰ ਦੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਅੱਜ ਪੰਜਾਬ ਵਿਧਾਨਸਭਾ ਵਿੱਚ ਬਿੱਲ ਪੇਸ਼ ਕਰ ਦਿਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦੀ ਸਦਨ ਤੋਂ ਦਹਾੜ, ਉਨ੍ਹਾਂ ਕਿਹਾ, ਅਸਤੀਫ਼ਾ ਜੇਬ ਚ ਲੈ ਕੇ ਆਇਆਂ ਕਿਸੇ ਅੱਗੇ ਝੁਕਾਂਗਾ ਨਹੀਂ ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ਚ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਦੇ ਹੱਕ ‘ਚ ਖੜ੍ਹੇ ਹਨ।
ਕੈਪਟਨ ਨੇ ਕਿਹਾ ਕਿ ਉਹ ਅੱਜ ਸਦਨ ‘ਚ ਅਸਤੀਫ਼ਾ ਆਪਣੀ ਜੇਬ ‘ਚ ਪਾ ਕੇ ਹੀ ਆਏ ਹਨ ਅਤੇ ਉਨ੍ਹਾਂ ਨੂੰ ਬਰਖ਼ਾਸਤਗੀ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਖੇਤੀ ਵਿਰੋਧੀ ਹਨ ਅਤੇ ਸਦਨ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਰੱਦ ਕਰਨ ਲਈ ਕਹਿੰਦਾ ਹੈ।