ਡੈਸਕ: ਖੇਤੀ ਕਾਨੂੰਨਾਂ ਦੇ ਮੁੱਦੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਰਮਿਆਨ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਤੇ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਕੇਜਰੀਵਾਲ ਤੇ ਹਮਲਾ ਬੋਲਿਆ ਹੈ।
ਕੇਜਰੀਵਾਲਨੇ ਕਿਹਾ ਨਾਜ਼ੁਕ ਮੌਕੇ ਤੇ ਕੈਪਟਨ ਅਮਰਿੰਦਰ ਸਿੰਘ ਘਟੀਆ ਸਿਆਸਤ ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਭ ਕੁਝ ਜਾਣਦੇ ਹੋਏ ਵੀ ਝੂਠੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕਾਨੂੰਨ ਪਾਸ ਕਰਨ ਦੇ ਦੋਸ਼ ਝੂਠੇ ਹਨ, ਕਿਉਂਕਿ ਜਦੋਂ ਕੇਂਦਰ ਸਰਕਾਰ ਨੇ ਇਹ ਕਾਨੂੰਨ ਲਾਗੂ ਕਰ ਦਿੱਤੇ ਤਾਂ ਸੂਬਾ ਸਰਕਾਰਾਂ ਦੇ ਹੱਥ ਵਿਚ ਕੁਝ ਨਹੀਂ ਹੈ, ਅਜਿਹੇ ਮੌਕੇ ਕੈਪਟਨ ਨੂੰ ਸੌੜੀ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਮੋਦੀ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਲਈ ਮੇਰੇ ਤੇ ਕਈ ਤਰ੍ਹਾਂ ਦਾ ਦਬਾਅ ਪਾਇਆ ਪਰ ਮੈਂ ਕਿਸਾਨਾਂ ਦੇ ਹੱਕ ਵਿਚ ਡੱਟਦੇ ਹੋਏ ਮਨਜ਼ੂਰੀ ਨਹੀਂ ਦਿੱਤੀ।