ਡੈਸਕ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਦੀ ਚੁਣੀ ਗਈ ਨਵੀਂ ਪ੍ਰਧਾਨ ਬੀਬੀ ਜਗੀਰ ਕੌਰ ਦੀ ਚੋਣ ਨੂੰ ਲੈ ਸਵਾਲ ਚੁੱਕੇ ਹਨ।
ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਦੀ ਚੋਣ ਬਾਰੇ ਬੋਲਦੇ ਹੋਏ ਕਿਹਾ ਕਿ, ਹਰ ਵਾਰ ਹੀ ਅਜਿਹਾ ਹੁੰਦਾ ਹੈ ਕਿ ਪ੍ਰਧਾਨ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਲਿਫਾਫੇ ਚੋਂ ਨਿਕਲਦਾ ਹੈ ਪਰ ਇਹ ਨਿਜ਼ਾਮ ਬਦਲਣ ਦੀ ਜ਼ਰੂਰਤ ਹੈ ਤੇ ਅਤੇ ਅਸੀਂ ਇਹੀ ਚਾਹੁੰਦੇ ਹਾਂ ਕਿ ਅਸੀਂ ਇਹ ਨਿਜ਼ਾਮ ਬਦਲਾਂਗੇ।