ਡੈਸਕ: ਲੁਧਿਆਣਾ ਦੇ ਵਿੱਚ ਅੱਜ 13 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਅੱਗੇ ਦੀ ਰਣਨੀਤੀ ਤੈਅ ਕੀਤੀ, ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਮੁੱਖ ਮੰਤਰੀ ਵੱਲੋਂ ਜੋ ਉਨ੍ਹਾਂ ਨੂੰ ਬੈਠਕ ਲਈ ਸੁਨੇਹਾ ਆਇਆ ਹੈ ਉਸ ਸਬੰਧੀ ਉਹ ਮੁੜ ਤੋਂ ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।
ਕਿਸਾਨਾਂ ਨੇ ਸਾਫ ਕਹਿ ਦਿੱਤਾ ਕਿ ਆਉਂਦੇ ਦਿਨਾਂ ਚ ਜੋ ਉਨ੍ਹਾਂ ਦੇ ਧਰਨੇ ਨੇ ਉਨ੍ਹਾਂ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ, ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਕਿਸਾਨ ਜਥੇਬੰਦੀਆਂ ਨੇ ਮਹਿਜ਼ ਇਕ ਵੋਟ ਬੈਂਕ ਲਈ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ। ਉਹ ਆਪਣੀ ਲੜਾਈ ਲੜਨਾ ਖੁਦ ਜਾਣਦੇ ਨੇ ਉਨ੍ਹਾਂ ਕਿਹਾ ਕਿ ਪੰਜਾਬੀ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਦੀ ਹੁਣ ਵੀ ਰਾਜਨੀਤੀ ਕਰ ਰਹੀਆਂ ਨੇ ਜੇਕਰ ਕਿਸਾਨਾਂ ਦੀ ਐਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।
ਕਿਸਾਨ ਯੁਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਧਰਨੇ ਤੇ ਆਪਣੀਆਂ ਸਿਆਸੀ ਰੋਟੀਆਂ ਸੇਕਣਾ ਚਾਹੁੰਦੇ ਨੇ, ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਜੋ 1 ਤਰੀਕ ਨੂੰ ਰੇਲ ਰੋਕੋ ਅੰਦੋਲਨ ਰਖਿਆ ਗਿਆ ਹੈ ਉਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੂਰੀ ਵਾਹ ਲਾਈ ਜਾਵੇਗੀ, ਜਗਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਸਾਫ਼ ਕਿਹਾ ਕਿ ਜੇਕਰ ਗਾਇਕ ਕਿਸਾਨਾਂ ਨੂੰ ਸਮਰਥਨ ਦੇਣਾ ਚਾਹੁੰਦੇ ਨੇ ਤਾਂ ਜੀ ਸਦਕੇ ਬਰਤਾਨੀਆ ਦੇ ਦੌਰਾਨ ਲਾਠੀਆਂ ਵੀ ਪੈਂਦੀਆਂ ਨੇ ਜੇਲਾਂ ਚ ਜਾਣ ਅਤੇ ਲਾਠੀਆਂ ਖਾਣ ਨੂੰ ਤਿਆਰ ਹੈ ਉਨ੍ਹਾਂ ਨੂੰ ਖੁੱਲਾ ਸੱਦਾ ਹੈ। ਉਨ੍ਹਾਂ ਹਰਸਿਮਰਤ ਤੇ ਸਿੱਧਾ ਵਾਰ ਕਰਦਿਆਂ ਕਿਹਾ ਉਨ੍ਹਾਂ ਨੇ ਅਸਤੀਫਾ ਸਗੋਂ ਆਪਣਾ ਸਿਆਸੀ ਭਵਿੱਖ ਬਚਾਉਣ ਲਈ ਦਿੱਤਾ ਹੈ।