ਡੈਸਕ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਜ਼ਬਰਦਸਤ ਵਿਰੋਧ ਦੇ ਬਾਵਜੂਦ ਕਿਸਾਨਾਂ ਦੀ ਆਵਾਜ਼ ਨੂੰ ਅਣਗੌਲਿਆ ਕਰਕੇ ਸੰਸਦ ਦੇ ਦੋਨਾਂ ਸਦਨਾਂ ਵਿਚੋਂ ਇਹ ਆਰਡੀਨੈਂਸ ਪਾਸ ਕਰਵਾ ਕੇ ਮੋਦੀ ਦੇ ਇਸ ਧੱਕੇਸ਼ਾਹੀ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਾਦਲ ਵਿਖੇ ਚੱਲ ਰਹੇ ਮੋਰਚੇ ਦੌਰਾਨ ਅੱਜ 7ਵੇਂ ਦਿਨ ਦੀ ਅਗਵਾਈ ਕਰ ਰਹੇ ਨੌਜਵਾਨਾਂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ,ਪਰਮਜੀਤ ਕੌਰ ਪਿੱਥੋ ,ਹਰਪ੍ਰੀਤ ਕੌਰ ਜੇਠੂਕੇ ਅਤੇ ਨੌਜਵਾਨ ਬੁਲਾਰੇ ਅਜੈ ਪਾਲ ਸਿੰਘ ਘੁੱਦਾ, ਬਲੌਰ ਸਿੰਘ ਛੰਨਾ, ਕਾਲਾ ਸਿੰਘ ਪਿੱਥੋ, ਗੁਲਾਬ ਸਿੰਘ ਜਿਓਂਦ ਵੱਡੇ ਦੀਨਾ ਸਿੰਘ ਸਿਵੀਆ ਨੇ ਕਿਹਾ ਕਿ ਕੱਲ ਰਾਜ ਸਭਾ ਵਿਚ ਬਿਨਾ ਬਿਨਾਂ ਵੋਟਾਂ ਪਵਾਏ ਸਿਰਫ ਜ਼ਬਾਨੀ ਸਹਿਮਤੀ ਨਾਲ ਰਾਜ ਸਭਾ ਮੈਂਬਰਾਂ ਤੋਂ ਹੱਥ ਖੜ੍ਹੇ ਕਰਵਾ ਕੇ ਬਿਲ ਪਾਸ ਕਰਵਾ ਕੇ ਭਾਰਤ ਦੀ ਸਭ ਤੋਂ ਵੱਡੀ ਜਮਹੂਰੀਅਤ ਦਾ ਘਾਣ ਕੀਤਾ ਹੈ ।
ਉਨ੍ਹਾਂ ਕਿਹਾ ਕਿ ਹੈ ਇਹਨਾਂ ਆਰਡੀਨੈਸਾਂ ਦੇ ਪੱਖ ਵਿਚ ਹੱਥ ਨਾਲ ਖੜ੍ਹੇ ਕਰਨ ਨਾ ਵਾਲੇ ਰਾਜ ਸਭਾ ਮੈਂਬਰਾਂ ਨੂੰ ਬਰਖਾਸਤ ਕਰਨ ਤੋਂ ਸਾਬਤ ਹੁੰਦਾ ਹੈ ਕਿ ਹੋਰ ਰਾਜ ਸਭਾ ਮੈਂਬਰਾਂ ਤੋਂ ਕਿਸੇ ਦਬਾਅ ਦੇ ਤਹਿਤ ਇਹ ਆਰਡੀਨੈਂਸ ਧੱਕੇ ਨਾਲ ਪਾਸ ਕਰਵਾਏ ਹਨ । ਅੱਜ ਵੱਖ-ਵੱਖ ਬੁਲਾਰੇ ਨੌਜਵਾਨਾਂ ਨੇ ਕਿਹਾ ਕਿ ਅਸੀਂ ਹੁਣ ਸਾਡੇ ਕਿਸਾਨ ਬਜ਼ੁਰਗਾਂ ਨਾਲ ਜਥੇਬੰਦੀ ਦੀ ਅਗਵਾਈ ਵਿਚ ਸੰਘਰਸ਼ ਦੇ ਮੈਦਾਨ ਵਿੱਚ ਵੱਧ ਤੋਂ ਵੱਧ ਹਿੱਸਾ ਪਾਵਾਂਗੇ ਅਤੇ ਇਸ ਕਾਨੂੰਨ ਨੂੰ ਰੱਦ ਕਰਵਾ ਤੇ ਰਹਾਂਗੇ।