Home Agriculture ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਨੂੰ ਪ੍ਰਵਾਨ...

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ

ਡੈਸਕ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ ਉਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ ਹੈ, ਜਿਸ ਨਾਲ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ।

cm punjab amarinder

ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕੀਤੀ ਪੇਸ਼ਕਸ਼ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸ਼ਾਹ ਨੇ 3 ਦਸੰਬਰ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਉਹਨਾਂ ਦਾ ਬਿਆਨ ਇਹ ਦਰਸਾਉਂਦਾ ਹੈ ਕਿ ਕੇਂਦਰ ਕਿਸਾਨਾਂ ਦਾ ਪੱਖ ਸੁਣਨ ਲਈ ਤਿਆਰ ਹੈ ਜੋ ਸਵਾਗਤਯੋਗ ਕਦਮ ਹੈ। ਉਹਨਾਂ ਨੇ ਖੇਤੀ ਕਾਨੂੰਨ ਦੇ ਮੁੱਦੇ ਉਤੇ ਪੈਦਾ ਹੋਈ ਖੜ੍ਹੋਤ ਤੋੜਨ ਲਈ ਗੱਲਬਾਤ ਨੂੰ ਹੀ ਇਕਮਾਤਰ ਹੱਲ ਦੱਸਿਆ।

RELATED ARTICLES

LEAVE A REPLY

Please enter your comment!
Please enter your name here

Most Popular

Recent Comments