Home Agriculture ਕਾਰਪੋਰੇਟ ਘਰਾਣਿਆਂ ਦੇ ਵਿਚੋਲੀਏ ਵਜੋਂ ਕੰਮ ਕਰ ਰਹੇ ਹਨ ਕੈਪਟਨ ਅਮਰਿੰਦਰ-ਅਨਮੋਲ ਗਗਨ...

ਕਾਰਪੋਰੇਟ ਘਰਾਣਿਆਂ ਦੇ ਵਿਚੋਲੀਏ ਵਜੋਂ ਕੰਮ ਕਰ ਰਹੇ ਹਨ ਕੈਪਟਨ ਅਮਰਿੰਦਰ-ਅਨਮੋਲ ਗਗਨ ਮਾਨ

ਪੰਜਾਬ ਦਾ ਕਿਸਾਨ ਕਾਰਪੋਰੇਟ ਘਰਾਣਿਆਂ ਵੱਲੋਂ ਉਨ੍ਹਾਂ ਦੀ ਹੋਣ ਵਾਲੀ ਲੁੱਟ ਦੇ ਡਰ ਵਜੋਂ ਕੇਂਦਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਘਰ ਪਰਿਵਾਰ ਛੱਡ ਕੇ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨਾਲ ਗ਼ੱਦਾਰੀ ਕਰਦੇ ਹੋਏ ਕਾਰਪੋਰੇਟ ਘਰਾਣੇ ਅੰਡਾਨੀ ਨੂੰ ਪੰਜਾਬ ਦੀ ਬਿਜਲੀ ਦਾ ਠੇਕਾ ਦੇ ਦਿੱਤਾ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕੀਤਾ।

rupinder handa aam aadmi
ਉਨ੍ਹਾਂ ਕਿਹਾ ਕਿ ਜਦੋਂ 24 ਨਵੰਬਰ ਨੂੰ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਕੂਚ ਕਰਨ ਵਾਸਤੇ ਤਿਆਰੀ ਕਰ ਰਹੇ ਸਨ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਸਪਲਾਈ ਦਾ ਠੇਕਾ ਅੰਡਾਨੀ ਨੂੰ ਦੇ ਦਿੱਤਾ। ਕੈਪਟਨ ਅਮਰਿੰਦਰ ਲੋਕਾਂ ਸਾਹਮਣੇ ਇਹ ਕਹਿੰਦੇ ਰਹੇ ਕਿ ਉਹ ਕਿਸਾਨ ਦੇ ਅੰਦੋਲਨ ਨਾਲ ਹਨ, ਪ੍ਰੰਤੂ ਉਨ੍ਹਾਂ ਕਿਸਾਨਾਂ ਦੀ ਪਿੱਠ ਪਿੱਛੇ ਸੂਬੇ ਦੀ ਬਿਜਲੀ ਦਾ ਠੇਕਾ ਕਿਸਾਨਾਂ ਦੇ ਦੁਸ਼ਮਣਾ ਨੂੰ ਦੇ ਦਿੱਤਾ।

ਮਾਨ ਨੇ ਕਿਹਾ ਕਿ ਕਿਸਾਨ ਕੜਾਕੇ ਦੀ ਠੰਢ ਵਿਚ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਹ ਡਰ ਹੈ ਕਿ ਇਸ ਕਾਨੂੰਨ ਤੋਂ ਉਨ੍ਹਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਦੀ ਜੰਗੀਰ ਬਣਾ ਦਿੱਤੀ ਜਾਵੇਗੀ। ਇੱਕ ਦਿਖਾਵੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਅਤੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਰਹੇ। ਪ੍ਰੰਤੂ ਜਿਨ੍ਹਾਂ ਖ਼ਿਲਾਫ਼ ਕਿਸਾਨ ਲੜ ਰਹੇ ਹਨ, ਉਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੀ ਕੈਪਟਨ ਅਮਰਿੰਦਰ ਵਿਚੋਲੇ ਬਣੇ ਹੋਏ ਹਨ। ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਚੋਣਾਂ ਤੋਂ ਪਹਿਲਾਂ ਦਿੱਤੇ ਬਿਆਨ ਕਿ ਸਰਕਾਰ ਸਥਾਪਤੀ ਤੋਂ ਬਾਅਦ ਉਹ ਬਠਿੰਡੇ ਦੇ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਕੇ ਇਸ ਦੀਆਂ ਚਿਮਨੀਆਂ ਵਿੱਚੋਂ ਧੂੰਆਂ ਕੱਢਣਗੇ ਉੱਤੇ ਬੋਲਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨੂੰ ਝੂਠ ਬੋਲਣ ਤੋਂ ਸਿਵਾ ਕੁੱਝ ਨਹੀਂ ਕੀਤਾ। ਬਾਦਲ ਚੋਣ ਜਿੱਤਣ ਅਤੇ ਸਰਕਾਰ ਬਣਾਉਣ ਤੋਂ ਬਾਅਦ ਬਠਿੰਡੇ ਦੇ ਚਿਮਨੀਆਂ ਵਿੱਚੋਂ ਧੂੰਆਂ ਕੱਢਣ ਵਿੱਚ ਨਾਕਾਮ ਰਹੇ ਪ੍ਰੰਤੂ ਲੋਕ ਮਾਰੂ ਨੀਤੀਆਂ ਨਾਲ ਪੰਜਾਬ ਦੇ ਲੋਕਾਂ ਦਾ ਧੂੰਆਂ ਜ਼ਰੂਰ ਕੱਢ ਦਿੱਤਾ।

‘ਆਪ’ ਆਗੂਆਂ ਨੇ ਕਿਹਾ ਕਿ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਹੜੇ ਕਾਰਪੋਰੇਟ ਘਰਾਣਿਆਂ ਤੋਂ ਆਪਣੀਆਂ ਜ਼ਮੀਨਾਂ ਬਚਾਉਣ ਲਈ ਕਿਸਾਨ ਲੜਾਈ ਲੜ ਰਹੇ ਹਨ ਉਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੇ ਖੇਤਾਂ ਨੂੰ ਸਿੰਚਾਈ ਲਈ ਵਰਤੀ ਜਾਣ ਵਾਲੀ ਬਿਜਲੀ ਦਾ ਠੇਕਾ ਦਿੱਤਾ ਗਿਆ।  ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਕਾਰਪੋਰੇਟ ਘਰਾਣਿਆਂ ਦੀਆਂ ਬਣਾਈਆਂ ਚੀਜ਼ਾਂ ਦਾ ਬਾਈਕਾਟ ਕਰ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਅਡਾਨੀਆਂ ਨੂੰ ਪੰਜਾਬ ਚ ਆਪਣਾ ਕਾਰੋਬਾਰ ਵਧਾਉਣ ਦਾ ਮੌਕਾ ਦੇ ਰਹੇ ਹਨ। ਇਹ ਕਰਕੇ ਉਨ੍ਹਾਂ ਦਿਖਾ ਦਿੱਤਾ ਹੈ ਕਿ ਉਹ ਕਿਸਾਨ ਹਿਤੈਸ਼ੀ ਨਹੀਂ ਸਗੋਂ ਕਾਰਪੋਰੇਟ ਘਰਾਣਿਆਂ ਦੇ ਲਈ ਵਿਚੋਲਗਿਰੀ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments