ਡੈਸਕ: ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਵੱਲੋਂ ਪੰਜਾਬ ਦੀ ਇਕ ਬਜ਼ੁਰਗ ਔਰਤ ਮਹਿੰਦਰ ਕੌਰ ਸਬੰਧੀ ਸੋਸ਼ਲ ਮੀਡੀਆ ਤੇ ਟਿੱਪਣੀ ਮਾਮਲੇ ਚ ਹੁਣ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਦੇ ਇਕ ਵਕੀਲ ਨੇ ਇਸ ਸਬੰਧੀ ਕੰਗਨਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਸੱਤ ਦਿਨਾਂ ਅੰਦਰ ਮਾਫ਼ੀ ਮੰਗਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਕੀਤਾ ਜਾਵੇਗਾ।

ਇਸ ਬਾਰੇ ਐਡਵੋਕੇਟ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੰਗਨਾ ਰਣੌਤ ਨੂੰ ਪੰਜਾਬ ਦੀ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਗ਼ਲਤ ਟਿੱਪਣੀ ਕਰਨ ਤੇ ਉਸ ਦੀ ਗ਼ਲਤ ਪਛਾਣ ਦੱਸਣ ਲਈ ਕਾਨੂੰਨੀ ਨੋਟਿਸ ਭੇਜਿਆ ਹੈ।