ਪੰਜਾਬ: ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿੱਚੋਂ ਸਿੱਖ ਧਾਰਮਿਕ ਸਥਾਨਾਂ ਦੀ ਯਾਤਰਾ ਤੇ ਜਾਣ ਵਾਲੇ ਜਥਿਆਂ ਨੂੰ ਹੁਣ ਸਿਰਫ ਜਨਮ ਅਸਥਾਨ ਗੁਰਦਵਾਰਾ ਨਨਕਾਣਾ ਸਾਹਿਬ ਦੇ ਹੀ ਦਰਸ਼ਨ ਕਰਨ ਦੀ ਇਜ਼ਾਜ਼ਤ ਦੇਣ ਅਤੇ ਬਾਕੀ ਗੁਰਦਵਾਰਾ ਸਾਹਿਬਾਨ ਦੇ ਦਰਸ਼ਨਾਂ ਦੀ ਪ੍ਰਵਾਨਗੀ ਨਾ ਦੇਣ ਦੇ ਫੈਸਲੇ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਤੋਂ ਜਾਣ ਵਾਲੀਆਂ ਸਿੱਖ ਸੰਗਤਾਂ ਕੇਵਲ ਨਨਕਾਣਾ ਸਾਹਿਬ ਹੀ ਨਹੀਂ ਸਗੋਂ ਗੁਰਦਵਾਰਾ ਪੰਜਾ ਸਾਹਿਬ,ਸੱਚਾ ਸੌਦਾ ਅਤੇ ਹੋਰਨਾਂ ਗੁਰੂਘਰਾਂ ਦੇ ਦਰਸ਼ਨਾਂ ਦੀ ਤਾਂਘ ਲੈ ਕੇ ਜਾਂਦੀਆਂ ਹਨ ਅਤੇ ਹੁਣ ਪਾਕਿਸਤਾਨ ਸਰਕਾਰ ਦੇ ਕੇਵਲ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਹੀ ਇਜ਼ਾਜ਼ਤ ਦੇਣ ਨਾਲ ਸੰਗਤਾਂ ਨੂੰ ਨਿਰਾਸ਼ਾ ਹੋਵੇਗੀ।ਸਿੰਘ ਸਾਹਿਬ ਨੇ ਪਾਕਿਸਤਾਨ ਸਰਕਾਰ ਨੂੰ ਫੈਸਲਾ ਬਦਲਣ ਲਈ ਕਿਹਾ ਹੈ ਅਤੇ ਨਾਲ ਹੀ ਓਹਨਾ ਨੇ ਭਾਰਤ ਵਾਲੇ ਪਾਸਿਓਂ ਜਾਣ ਵਾਲੇ ਜਥਿਆਂ ਲਈ ਕੋਰੋਨਾ ਬਚਾਅ ਦੇ ਸਾਰੇ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ ਹੈ। ਬਾਈਟ:-ਗਿਆਨੀ ਹਰਪ੍ਰੀਤ ਸਿੰਘ,ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ।