ਡੈਸਕ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਹੱਕ ‘ਚ ਯੂਥ ਕਾਂਗਰਸ ਵਲੋਂ ਅੱਜ ਟਰੈਕਟਰ ਰੈਲੀ ਕੱਢੀ ਗਈ। ਇਹ ਰੈਲੀ ਜ਼ੀਰਕਪੁਰ ਤੋਂ ਸ਼ੁਰੂ ਹੋ ਕੇ ਦਿੱਲੀ ਜਾਣੀ ਸੀ ਪਰ ਇਸ ਰੈਲੀ ਨੂੰ ਹਰਿਆਣਾ ਹੱਦ ਪੁਲੀਸ ਵੱਲੋਂ ਅੰਬਾਲਾ ਸਰਹੱਦ ‘ਤੇ ਰੋਕ ਲਿਆ ਗਿਆ ਜਿਥੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ਼ ਨਾਰੇ ਲਾਏ ਤੇ ਓਥੇ ਹੀ ਨਾਲ ਯੂਥ ਕਾਂਗਰਸੀਆਂ ਵਲੋਂ ਟਰੈਕਟਰਾ ਨੂੰ ਅੱਗ ਲਾਈ ਗਈ।
ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ ‘ਚ ਖੇਤੀ ਬਿੱਲ ਪੇਸ਼ ਕਰ ਦਿੱਤਾ ਹੈ। ਇਸ ਦੌਰਾਨ ਤੋਮਰ ਨੇ ਕਿਹਾ ਹੈ ਕਿ ਖੇਤੀ ਨਾਲ ਸਬੰਧਿਤ 2 ਬਿੱਲ ਇਤਿਹਾਸਿਕ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ।
ਓਰ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ 24 ਤੋਂ 26 ਸਤੰਬਰ ਦਰਮਿਆਨ 48 ਘੰਟਿਆਂ ਲਈ ਰੇਲ ਆਵਾਜਾਈ ਬੰਦ ਕਰ ਦੇਣਗੀਆਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ।