ਡੈਸਕ: ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ ‘ਚ 6 ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਤੇ ਕਤਲ ਕੇਸ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮਾਮਲੇ ਦੀ ਜਾਂਚ ਯਕੀਨੀ ਬਣਾਉਣ ਸਬੰਧੀ DGP Dinkar Gupta ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਇਸ ਕੇਸ ਵਿਚ ਚਲਾਨ ਅਦਾਲਤ ‘ਚ ਪੇਸ਼ ਕਰਨ ਲਈ ਵੀ ਕਿਹਾ ਤੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਨੂੰ ਕੋਰਟ ਵਿੱਚ ਚਾਲਾਨ ਪੇਸ਼ ਕਰਨ ਲਈ ਵੀ ਕਿਹਾ ਹੈ।
ਚੇਤੇ ਰਹੇ ਕਿ ਬੁੱਧਵਾਰ ਨੂੰ ਟਾਂਡਾ ਵਿੱਚ ਇਕ ਘਰ ‘ਚੋਂ ਛੇ ਸਾਲਾ ਬੱਚੀ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਸੀ। ਇਸ ਬੱਚੀ ਨਾਲ ਕਥਿਤ ਬਲਾਤਕਾਰ ਕਰਨ ਮਗਰੋਂ ਪਹਿਲਾਂ ਉਸ ਦੀ ਹੱਤਿਆ ਕੀਤੀ ਗਈ ਤੇ ਮਗਰੋਂ ਉਸ ਨੂੰ ਅੱਗ ਲਾ ਦਿੱਤੀ। ਮੁੱਖ ਮੰਤਰੀ ਨੇ ਅੱਜ ਇਕ ਟਵੀਟ ਕਰਕੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ।
ਤੇ ਪੁਲੀਸ ਨੇ ਵੀ ਇਸ ਮਾਮਲੇ ਵਿੱਚ ਆਰੋਪੀ ਗੁਰਪ੍ਰੀਤ ਸਿੰਘ ਤੇ ਉਸ ਦੇ ਦਾਦੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਤਲ, ਬਲਾਤਕਾਰ ਤੇ ਪੋਕਸੋ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।