ਡੈਸਕ: ਪੰਜਾਬ ਹਰਿਆਣਾ ਹਾਈ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਪਟੀਸ਼ਨ ਤੇ ਸੁਣਵਾਈ ਕਰਦਿਆਂ ਹੋਇਆਂ ਬੈਂਸ ਗ੍ਰਹਿ ਸਕੱਤਰ, ਡੀਜੀਪੀ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ 23 ਅਪ੍ਰੈਲ ਲਈ ਨੋਟਿਸ ਜਾਰੀ ਕਰ ਕੇ ਜਵਾਬ ਤਲ਼ਬ ਕੀਤਾ ਹੈ।
ਹਾਈ ਕੋਰਟ ਨੇ ਇਹ ਨੋਟਿਸ ਲੁਧਿਆਣਾ ਵਾਸੀ ਔਰਤ ਦੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਾਰੀ ਕੀਤਾ ਹੈ। ਮਹਿਲਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਵਿਧਵਾ ਹੈ ਤੇ ਉਸ ਦੀ ਤਰਸਯੋਗ ਹਾਲਤ ਦਾ ਫ਼ਾਇਦਾ ਲੈਂਦਿਆਂ ਹੋਇਆਂ ਵਿਧਾਇਕ ਨੇ ਕਈ ਵਾਰ ਜਬਰ ਜਨਾਹ ਕੀਤਾ ਸੀ। ਇਸ ਮਾਮਲੇ ਦੀ ਸ਼ਿਕਾਇਤ ਉਸ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ 16 ਨਵੰਬਰ ਨੂੰ ਦਿੱਤੀ ਸੀ। ਇਸ ਦੇ ਬਾਵਜੂਦ ਪੁਲਿਸ ਨੇ ਹਾਲੇ ਤਕ ਉਸ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਨਹੀਂ ਕੀਤਾ ਹੈ। ਬਾਅਦ ਵਿਚ ਉਸ ਨੂੰ ਐੱਮਐੱਸਐੱਸ ਕਰ ਕੇ ਦੱਸਿਆ ਗਿਆ ਕਿ ਸ਼ਿਕਾਇਤ ਜਾਇੰਟ ਕਮਿਸ਼ਨਰ ਨੂੰ ਭੇਜ ਦਿੱਤੀ ਗਈ।