Home News ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ...

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ, ਕਿਹਾ ਕਿਸਾਨ ਹਿਤੈਸ਼ੀ ਹੋਣ ਸਬੰਧੀ ਕਿਸੇ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ

ਡੈਸਕ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਹਜਾਰਾਂ ਵਰਕਰਾਂ ਦੀ ਮੌਜੂਦਗੀ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਮੱਥਾ ਟੇਕਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਅਕਾਲੀ ਵਰਕਰ ਵੀ ਇੱਥੇ ਪੁੱਜੇ ਹੋਏ ਸਨ।

sukhbir harsimrat badal

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਕਿਸਾਨਾਂ ਦੀ ਜਥੇਬੰਦੀ ਹੈ। ਇਹ 100 ਸਾਲ ਪੁਰਾਣੀ ਕੁਰਬਾਨੀ ਦੇਣ ਵਾਲੀ ਤੇ ਜ਼ੁਲਮ ਖਿਲਾਫ਼ ਲੜਨ ਵਾਲੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਗਵਾਹ ਹੈ ਕਿ ਅਸੀਂ ਕਿਸਾਨਾਂ ਤੇ ਗਰੀਬਾਂ ਲਈ ਕਿਹੜੀਆਂ ਲੜੀਆਂ ਹਨ। ਇਸ ਲਈ ਸਾਨੂੰ ਕਾਂਗਰਸ ਜਾਂ ਆਪ ਤੋਂ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨੀ ਵਾਸਤੇ ਜੋ ਵੀ ਫ਼ੈਸਲੇ ਹੋਏ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੇ ਗਏ। ਪਿੰਡ-ਪਿੰਡ ‘ਚ ਉਨ੍ਹਾਂ ਵਲੋਂ ਕਿਸਾਨਾਂ ਲਈ ਮੰਡੀਆਂ ਬਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀ ਵੀ ਕਿਸਾਨੀ ਦੀ ਤਰੱਕੀ ਹੋਈ ਹੈ ਉਹ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਹੈ।

sukhbir badal speech

ਉਨ੍ਹਾਂ ਨੇ ਕਾਂਗਰਸ ‘ਤੇ ਦੋਗਲੀ ਸਿਆਸਤ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਨੇ 2017 ‘ਚ ਚੋਣ ਪੱਤਰ ‘ਚ ਪਹਿਲਾਂ ਹੀ ਇਹ ਖੇਤੀ ਬਿੱਲ ਪਾਸ ਕਰ ਦਿੱਤੇ ਸਨ ਜਦਕਿ ਮੋਦੀ ਸਰਕਾਰ ਨੇ ਹੁਣ ਅਜਿਹਾ ਕੀਤਾ ਹੈ। ਇਸ ਦੇ ਨਾਲ ਹੀ ਅਸਤੀਫ਼ੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਬਿਲਕੁੱਲ ਸਹੀਂ ਸਮੇਂ ‘ਤੇ ਅਸਤੀਫ਼ਾ ਦਿੱਤਾ ਹੈ ਕਿਉਂਕਿ ਜਦੋਂ ਸੱਟ ਸਭ ਤੋਂ ਵੱਧ ਵੱਜਦੀ ਹੋਵੇ ਤਾਂ ਨਜ਼ਾਰਾ ਉਦੋਂ ਹੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੁਰਸੀ ਨਾਲ ਨਹੀਂ ਸਗੋਂ ਕਿਸਾਨੀ ਨਾਲ ਪਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਹੋਣ ‘ਤੇ ਕਿਸੇ ਵੀ ਕਰਪੋਰੇਟ ਕੰਪਨੀ ਨੂੰ ਪੰਜਾਬ ‘ਚ ਦਾਖ਼ਲ ਨਹੀਂ ਹੋਣ ਦੇਵਾਂਗੇ।

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਭਾਈਵਾਲ ਪਾਰਟੀ ਸਮਤੇ ਵਿਰੋਧੀ ਪਾਰਟੀਆਂ ‘ਤੇ ਜਮ ਕੇ ਨਿਸ਼ਾਨੇ ਸਾਧੇ। ਕੈਪਟਨ ਅਮਰਿੰਦਰ ਸਿੰਘ ‘ਤੇ ਰਗੜੇ ਲਗਾਉਂਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਬਾਰੇ ਸਭ ਕੁਝ ਜਾਣਦੇ ਸਨ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਕ ਖੇਤੀ ਬਿੱਲ ਲਿਆਂਦੇ ਗਏ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਿੱਲਾਂ ਨੂੰ ਲੈ ਕੇ ਨਵੀਂ ਕਮੇਟੀ ‘ਚ ਸ਼ਾਮਲ ਸਨ। ਕਿਸਾਨਾਂ ਦੇ ਹੱਕਾਂ ‘ਚ ਖੜ੍ਹ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਅਸੀਂ ਲੜ ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments