Home Punjab ਸਕਾਲਰਸ਼ਿਪ ਘੁਟਾਲੇ ਦੀ ਜਾੰਚ CBI ਤੋੰ ਨਹੀੰ ਕਰਵਾਏਗੀ ਮਾਨ ਸਰਕਾਰ...ਇਥੇ ਪੜ੍ਹੋ ਕਿਉੰ..?

ਸਕਾਲਰਸ਼ਿਪ ਘੁਟਾਲੇ ਦੀ ਜਾੰਚ CBI ਤੋੰ ਨਹੀੰ ਕਰਵਾਏਗੀ ਮਾਨ ਸਰਕਾਰ…ਇਥੇ ਪੜ੍ਹੋ ਕਿਉੰ..?

ਚੰਡੀਗੜ੍ਹ। ਪੰਜਾਬ ਸਰਕਾਰ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੀ ਜਾਂਚ CBI ਜਾੰ ਕਿਸੇ ਵੀ ਹੋਰ ਕੇਂਦਰੀ ਏਜੰਸੀ ਨੂੰ ਨਹੀੰ ਸੌੰਪੇਗੀ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਪੂਰਨ ਤੌਰ ’ਤੇ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਉਣ ਵਾਸਤੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਾਲਮੀਕੀ ਭਾਈਚਾਰੇ ਦੀਆੰ ਕਈ ਪ੍ਰਮੁੱਖ ਮੰਗਾੰ ਪ੍ਰਵਾਨ

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਭਗਵਾਨ ਵਾਲਮੀਕਿ ਤੀਰਥ ਸੱਥਲ ਦੇ ਪ੍ਰਬੰਧਾਂ ਸਬੰਧੀ ਵਿਵਾਦ ਦਾ ਮਸਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੁਲਝਾਇਆ ਜਾਵੇਗਾ। ਲਾਅ ਅਫਸਰਾਂ ਦੀ ਨਿਯੁਕਤੀ ਦੇ ਮਾਮਲੇ ‘ਤੇ ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਨ੍ਹਾਂ ਅਸਾਮੀਆਂ ‘ਤੇ ਕਿਸੇ ਵੀ ਹੋਰ ਸੂਬੇ ਵਿਚ ਰਾਖਵਾਂਕਰਨ ਨਹੀਂ ਹੈ। ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਅਤੇ ਛੇਤੀ ਹੀ ਭਾਈਚਾਰੇ ਨੂੰ ਚੰਗੀ ਖਬਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਲੁਧਿਆਣਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚੋਂ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਰੀਆਂ ਭਰਤੀਆਂ ਰੈਗੂਲਰ ਆਧਾਰ ’ਤੇ ਕਰਨ ਦਾ ਉਪਰਾਲਾ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਰਸੂਖਵਾਨ ਲੋਕਾਂ ਤੋਂ ਵਾਪਸ ਕਰਵਾਈ ਜਾ ਰਹੀ ਪੰਚਾਇਤੀ ਜ਼ਮੀਨ ਵਿੱਚੋਂ 33 ਫੀਸਦੀ ਜ਼ਮੀਨ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀ ਸਿਖਲਾਈ ਦੇਣ ਲਈ ਮੋਹਾਲੀ ਵਿਖੇ ਅਤਿ ਆਧੁਨਿਕ ਅੰਬੇਡਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਪੋਸਟਾਂ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments