Home Education ਹੁਣ TV 'ਤੇ ਲੱਗੇਗੀ ਕਲਾਸ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ

ਹੁਣ TV ‘ਤੇ ਲੱਗੇਗੀ ਕਲਾਸ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ

ਚੰਡੀਗੜ੍ਹ। ਕੋਰੋਨਾ ਦੇ ਚਲਦੇ ਪੰਜਾਬ ਦੇ ਤਮਾਮ ਸਕੂਲ ਬੰਦ ਹਨ। ਲਿਹਾਜ਼ਾ ਪੂਰਾ ਫੋਕਸ ਆਨਲਾਈਨ ਪੜ੍ਹਾਈ ‘ਤੇ ਹੈ। ਕੈਪਟਨ ਸਰਕਾਰ ਹੁਣ ਦੂਰਦਰਸ਼ਨ ਦੇ ਜ਼ਰੀਏ ਬੱਚਿਆਂ ਨੂੰ ਪੜ੍ਹਾਉਣ ਦੀ ਤਿਆਰੀ ‘ਚ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੁੱਧਵਾਰ ਤੋਂ ਦੂਰਦਰਸ਼ਨ ਪੰਜਾਬੀ ‘ਤੇ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ।

ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਆਨਲਾਈਨ ਪਾਠਸ਼ਾਲਾ

ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ.ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ.ਵੀ. ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ। ਇਹਨਾਂ ਡੀਡੀ ਪੰਜਾਬੀ ’ਤੇ ਲਗਾਈਆਂ ਜਾਣ ਵਾਲੀਆਂ ਜਮਾਤਾਂ ਦਾ ਰੋਜ਼ਾਨਾ ਸ਼ਡਿਊਲ ਵਿਦਿਆਰਥੀਆਂ ਕੋਲ ਇੱਕ ਦਿਨ ਪਹਿਲਾਂ ਹੀ ਸਕੂਲ ਦੇ ਮੁਖੀ ਅਤੇ ਸਬੰਧਿਤ ਅਧਿਆਪਕਾਂ ਰਾਹੀਂ ਪਹੁੰਚਾਇਆ ਜਾਵੇਗਾ।

ਹਰ ਸਬਜੈਕਟ ਦੀ ਲੱਗੇਗੀ ਕਲਾਸ

ਇਸ ਸਬੰਧੀ ਜਗਤਾਰ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਦੱਸਿਆ ਕਿ ਪਿਛਲੇ ਸਾਲ ਵੀ ਡੀ ਡੀ ਪੰਜਾਬੀ ’ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤਾਂ ਦੇ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ। ਇਸ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਅੰਗਰੇਜ਼ੀ, ਹਿੰਦੀ, ਗਣਿਤ, ਪੰਜਾਬੀ ਸਾਇੰਸ, ਸਮਾਜਿਕ ਸਿੱਖਿਆ, ਵੈਲਕਮ ਲਾਈਫ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਸਟਰੀਮ ਵਾਇਜ਼ ਲੈਕਚਰ ਵੀ ਸ਼ਾਮਿਲ ਸਨ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੇ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤੀ ਹੈ, ਜਿਸ ਰਾਹੀਂ ਅਧਿਆਪਕਾਂ ਨੇ ਆਪਣੇ ਤਿਆਰ ਕੀਤੇ ਲੈਕਚਰ ਵੀ ਅਪਲੋਡ ਕੀਤੇ ਹੋਏ ਹਨ ਅਤੇ ਵਿਦਿਆਰਥੀ ਇਸ ਤੋਂ ਭਰਪੂਰ ਲਾਭ ਉਠਾ ਰਹੇ ਹਨ।

ਡੀ.ਡੀ. ਪੰਜਾਬੀ ਸਬੰਧੀ ਜ਼ਰੂਰੀ ਜਾਣਕਾਰੀ

ਇਹਨਾਂ ਕਲਾਸਾਂ ਨੂੰ ਲਗਾਉਣ ਲਈ ਵਿਦਿਆਰਥੀ ਡੀ.ਡੀ. ਪੰਜਾਬੀ ਨੂੰ ਫਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਦੇ ਚੈਨਲ ਨੰਬਰ 572, ਵੀਡੀਓਕੋਨ ਡੀ ਟੂ ਐੱਚ ਦੇ ਚੈਨਲ ਨੰਬਰ 791, ਟਾਟਾ ਸਕਾਈ ਦੇ ਚੈਨਲ ਨੰਬਰ 1949, ਫਾਸਟਵੇਅ ਦੇ ਚੈਨਲ ਨੰਬਰ 39, ਡਿਸ਼ ਟੀ.ਵੀ. ਦੇ ਚੈਨਲ ਨੰਬਰ 1169, ਸਨ ਡਾਇਰੈਕਟ ਦੇ ਚੈਨਲ ਨੰਬਰ 670 ਅਤੇ ਰਿਲਾਇੰਸ ਬਿਗ ਟੀ.ਵੀ. ਦੇ ਚੈਨਲ ਨੰਬਰ 950 ਤੇ ਵੇਖਿਆ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments