ਬਿਓਰੋ। ਪਹਿਲਾਂ ਤੋਂ ਹੀ ਅਸਮਾਨ ਛੂਹੰਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੂ ਟੈਕਸ ਲਗਾ ਕੇ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਸਪੈਸ਼ਲ ਟੈਕਸ ਲਗਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ 0.25 ਫ਼ੀਸਦ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਵਧੀਆਂ ਕੀਮਤਾਂ 6 ਅਪ੍ਰੈਲ ਦੀ ਰਾਤ ਤੋਂ ਲਾਗੂ ਹੋ ਚੁੱਕੀਆਂ ਹਨ।
ਦਰਅਸਲ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪੈਟਰੋਲ ਅਤੇ ਡੀਜ਼ਲ ‘ਤੇ ਪ੍ਰਤੀ ਲੀਟਰ 25 ਪੈਸੇ ਸਪੈਸ਼ਲ਼ ਇੰਫਰਾਸਟ੍ਰਕਚਰ ਡਿਵੈਲਪਮੈਂਟ ਫ਼ੀਸ ਵਸੂਲੀ ਜਾਵੇਗੀ। ਵਿੱਤ ਵਿਭਾਗ ਦੇ ਮੁੱਖ ਸਕੱਤਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਦੇ ਚਲਦੇ ਮੰਗਲਵਾਰ ਰਾਤ ਤੋਂ ਵੀ ਤੇਲ ਦੀਆਂ ਕੀਮਤਾਂ ਵੱਧ ਚੁੱਕੀਆਂ ਹਨ।