ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿੱਚ ਹੋਏ ਚੌਰਾ-ਚੋਰੀ ਕਾਂਡ ਦੇ ਸ਼ਤਾਬਦੀ ਸਮਾਰੋਹ ਵਿੱਚ ਪੀਐੱਮ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ ਵੀ ਮੋਦੀ ਕਿਸਾਨਾਂ ਦਾ ਜ਼ਿਕਰ ਕਰਨਾ ਨਹੀਂ ਭੁੱਲੇ। ਪੀਐੱਮ ਨੇ ਕਿਹਾ ਕਿ ਦੇਸ਼ ਦੀ ਤਰੱਕੀ ਪਿੱਛੇ ਕਿਸਾਨ ਹੀ ਹਨ। ਕਿਸਾਨਾਂ ਦਾ ਦੇਸ਼ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਹੈ।
ਪੀਐੱਮ ਮੋਦੀ ਨੇ ਇਸ ਦੌਰਾਨ ਆਪਣੀ ਸਰਕਾਰ ਨੂੰ ਵੀ ਕਿਸਾਨ ਹਿਤੈਸ਼ੀ ਦੱਸਿਆ। ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਕਦਮ ਚੁੱਕੇ ਹਨ। ਇਹਨਾਂ ਕਦਮਾਂ ਦਾ ਹੀ ਨਤੀਜਾ ਸੀ ਕਿ ਕੋਰੋਨਾ ਕਾਲ ‘ਚ ਵੀ ਖੇਤੀਬਾੜੀ ਸੈਕਟਰ ਵਿੱਚ ਗ੍ਰੋਥ ਵੇਖੀ ਗਈ।
ਇਸ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ਵਿੱਚ ਵੀ ਮੋਦੀ ਨੇ ਕਿਹਾ ਸੀ ਕਿ ਉਹ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੀ ਦੂਰੀ ‘ਤੇ ਹਨ। ਪਰ ਪੀਐੱਮ ਦੇ ਇਸ ਬਿਆਨ ਤੋਂ 4 ਦਿਨ ਬਾਅਦ ਵੀ ਹਾਲੇ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ ਹੈ।