ਉੱਤਰਾਖੰਡ ਗਲੇਸ਼ੀਅਰ ਹਾਦਸੇ ਦੇ ਪੀੜਤਾਂ ਲਈ ਭਾਰਤ ਸਰਕਾਰ ਨੇ ਆਰਥਿਕ ਮਦਦ ਦਾ ਐਲਾਨ ਕਰ ਦਿੱਤਾ ਹੈ। ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫ਼ੰਡ ‘ਚੋਂ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ।
ਓਧਰ ਉੱਤਰਾਖੰਡ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 4-4 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਵੱਲੋਂ ਉੱਤਰਾਖੰਡ ਦੇ ਸੀਐੱਮ ਨਾਲ ਵੀ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਮੁਤਾਬਿਕ ਪੀਐੱਮ ਵੱਲੋਂ ਉਹਨਾਂ ਨੂੰ 2 ਵਾਰ ਫੋਨ ਕਰ ਹਾਲਾਤ ਦੀ ਜਾਣਕਾਰੀ ਲਈ ਗਈ ਹੈ। ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਸੀਐੱਮ ਦੇ ਸੰਪਰਕ ‘ਚ ਹਨ।