Home Corona ਕੋਰੋਨਾ ਦੇ ਚਲਦੇ ਖਰੀਦ ਪ੍ਰਕਿਰਿਆ 'ਚ ਦੇਰੀ

ਕੋਰੋਨਾ ਦੇ ਚਲਦੇ ਖਰੀਦ ਪ੍ਰਕਿਰਿਆ ‘ਚ ਦੇਰੀ

ਚੰਡੀਗੜ੍ਪ। ਪੰਜਾਬ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸ ਸਾਲ ਖਰੀਦ ਕਾਰਜਾਂ ਦੀ ਸ਼ੁਰੂਆਤ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਦੀ ਮੀਟਿੰਗ ਦੌਰਾਨ ਖਰੀਦ ਵਿੱਚ ਦੇਰੀ ਕਰਨ ਦਾ ਫੈਸਲਾ ਲਿਆ ਗਿਆ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਦੌਰਾਨ ਦੱਸਿਆ ਕਿ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਵੇਖਦਿਆਂ ਵਿਭਾਗ ਨੂੰ ਸੁਰੱਖਿਅਤ ਖਰੀਦ ਸਬੰਧੀ ਪ੍ਰਬੰਧਾਂ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਵਿੱਚ ਵਾਧਾ ਕਰਨ ਵਾਸਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੱਕ ਪੱਤਰ ਲਿਖਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments