Home Education ਪੰਜਾਬ ਬੋਰਡ ਦੇ 12ਵੀਂ ਦੇ ਪੇਪਰ ਵੀ ਰੱਦ...CBSE ਦੇ ਪੈਟਰਨ 'ਤੇ ਹੀ...

ਪੰਜਾਬ ਬੋਰਡ ਦੇ 12ਵੀਂ ਦੇ ਪੇਪਰ ਵੀ ਰੱਦ…CBSE ਦੇ ਪੈਟਰਨ ‘ਤੇ ਹੀ ਐਲਾਨੇ ਜਾਣਗੇ ਨਤੀਜੇ

ਚੰਡੀਗੜ੍ਹ। CBSE ਤੋਂ ਬਾਅਦ ਹੁਣ ਪੰਦਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਇਮਤਿਹਾਨ ਵੀ ਰੱਦ ਕਰ ਦਿੱਤੇ ਗਏ ਹਨ। ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਇਸਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ CBSE ਦੇ ਫ਼ਾਰਮੂਲੇ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਇਮਤਿਹਾਨਾਂ ਬਾਰੇ ਢੁੱਕਵਾਂ ਫੈਸਲਾ ਲਿਆ ਜਾਵੇ, ਕਿਉਂਕਿ ਉਚੇਰੀ ਸਿੱਖਿਆ ਵਾਲੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਾਥੀਆਂ ਅਤੇ ਉਹਨਾਂ ਦੇ ਮਾਪੇ ਦੋਵੇਂ ਬਹੁਤ ਚਿੰਤਤ ਸਨ।

ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-21 ਦੇ ਵਿਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬਾਰਵੀਂ ਜਮਾਤ ਵਿੱਚ ਦਾਖਲਾ ਲਿਆ ਸੀ। ਉਹਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਲਈ ਇਮਤਿਹਾਨਾਂ ਲੈਣੇ ਸੰਭਵ ਨਹੀਂ ਸਨ। ਉਨਾਂ ਕਿਹਾ ਕਿ ਅਪਣਾਏ ਗਏ ਫਾਰਮੂਲੇ ਅਨੁਸਾਰ, ਸਿੱਖਿਆ ਬੋਰਡ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਅਧਾਰ ’ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ।

ਸਿੰਗਲਾ ਨੇ ਕਿਹਾ ਕਿ ਬੋਰਡ ਔਸਤਨ 30 ਫੀਸਦ ਵੇਟੇਜ: 10 ਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ ਵਿਚੋਂ ਤਿੰਨ ਵਧੀਆ ਪ੍ਰਦਸ਼ਨ ਵਾਲੇ ਵਿਸ਼ੇ, 30 ਫੀਸਦ ਵੇਟੇਜ : 11ਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰੈਕਟੀਕਲਜ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੁਆਰਾ ਪ੍ਰਾਪਤ ਅੰਕ ਅਤੇ 40 ਫੀਸਦ ਵੇਟੇਜ : 12ਵੀਂ  ਵਿੱਚ ਪ੍ਰੀ-ਬੋਰਡ,ਪ੍ਰੈਕਟੀਕਲ ਪ੍ਰੀਖਿਆ ਅਤੇ ਇਨਟਰਨਲ ਅਸੈਸਮੈਂਟ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ’ਤੇ ਨਤੀਜੇ ਦਾ ਖਰੜਾ ਤਿਆਰ ਕਰੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੇ ਗਿਆਰਵੀਂ ਤੋਂ ਬਾਅਦ ਸਟਰੀਮ ਬਦਲੀ ਹੈ, ਉਨਾਂ ਵਿਦਿਆਰਥੀਆਂ ਦਾ ਨਤੀਜਾ 10ਵੀਂ ਵਿੱਚ ਵਧੀਆ ਪ੍ਰਦਸ਼ਨ ਵਾਲੇ ਤਿੰਨਾਂ ਵਿਸ਼ਿਆਂ ਵਿਚੋਂ ਪ੍ਰਾਪਤ ਅਤੇ 12ਵੀਂ ਵਿੱਚ ਪ੍ਰੀ-ਬੋਰਡ + ਪ੍ਰੈਕਟੀਕਲ ਪ੍ਰੀਖਿਆ + ਇਨਟਰਨਲ ਅਸੈਸਮੈਂਟ ਦੇ ਫਾਰਮੂਲੇ ਅਨੁਸਾਰ ਠਤਿਆਰ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਨਿਰਧਾਰਤ ਮਾਪਦੰਡਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਅਤੇ ਸਕੂਲਾਂ ਦੇ ਲਾਗਇਨ ਆਈ.ਡੀ ਉੱਤੇ ਵੀ ਜਨਤਕ ਕੀਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਨੰਬਰਾਂ ਨੂੰ ਪੋਰਟਲ ‘ਤੇ ਅਪਲੋਡ ਕਰਨ ਲਈ ਸਕੂਲ ਮੁਖੀ ਜਿੰਮੇਵਾਰ ਹੋਣਗੇ ਅਤੇ ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਜੋ ਵਿਦਿਆਰਥੀ  ਉਕਤ ਫਾਰਮੂਲੇ ਅਨੁਸਾਰ ਨਤੀਜਿਆਂ ਤੋਂ ਸੰਤੁਸਟ ਨਹੀਂ ਹੋਣਗੇ, ਉਨਾਂ ਦੀ  ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments