Home Punjab ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰੇ ਸਰਕਾਰ, ਬਾਦਲ ਅਤੇ ਮਜੀਠੀਆ ਪਰਿਵਾਰ...

ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰੇ ਸਰਕਾਰ, ਬਾਦਲ ਅਤੇ ਮਜੀਠੀਆ ਪਰਿਵਾਰ ਦੇਸ਼ ਛੱਡ ਕੇ ਨਾ ਭੱਜ ਜਾਣ : ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ ‘ਤੇ ਸਵਾਲ ਖੜੇ ਕੀਤੇ ਹਨ।
bhagwant maan
ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਐਨੇ ਗੰਭੀਰ ਇਲਜ਼ਾਮਾਂ ‘ਤੇ ਚੁੱਪੀ ਧਾਰ ਕੇ ਬਾਦਲਾਂ ਨੇ ਅੱਧਾ ਕਬੂਲਨਾਮਾ ਕਰ ਲਿਆ ਹੈ।
ਦੋਸ਼ ਬੇਹੱਦ ਗੰਭੀਰ ਹਨ, ਲੋਕਾਂ ਦੀਆਂ ਭਾਵਨਾਵਾਂ ਤਾਰ- ਤਾਰ ਕਰਨ ਵਾਲੇ ਹਨ। ਵੱਖ-ਵੱਖ ਪੰਥਕ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮੰਗ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋ ਛੇਕਣ ਦੀ ਮੰਗ ਕਰ ਰਹੀਆਂ ਹਨ। ਮੈਨੂੰ ਬੜੀ ਹੈਰਾਨੀ ਹੋ ਰਹੀ ਹੈ ਕਿ ਖ਼ੁਦ ਨੂੰ ਸਭ ਤੋਂ ਵੱਡੇ ਪੰਥਕ ਆਗੂ ਅਤੇ ‘ਫ਼ਖਰ-ਏ-ਕੌਮ’ ਕਹਾਉਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਚੁੱਪ ਹਨ। ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਵੀ ਚੁੱਪ ਹਨ। ਇੱਥੋਂ ਤੱਕ ਕਿ ਹਰ ਵੱਡੀ ਗੱਲ ‘ਤੇ ਬਾਦਲਾਂ ਦੀ ਪੀਪਣੀ ਬਣਨ ਵਾਲੇ ਵਿਰਸਾ ਸਿੰਘ ਵਲਟੋਹਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਲਜੀਤ ਚੀਮਾ ਵਰਗੇ ਵੀ ਚੁੱਪ ਹਨ, ਕੀ ਇਹ ਚੁੱਪ ਅੱਧਾ ਕਬੂਲਨਾਮਾ ਨਹੀਂ ਹੈ? ਜੋ ਲੋਕਾਂ ਦੇ ਸ਼ੱਕ ਨੂੰ ਯਕੀਨ ‘ਚ ਬਦਲ ਰਿਹਾ ਹੈ।”
ਮਾਨ ਨੇ ਕਿਹਾ ਕਿ ਸਿਰਫ਼ ਗੋਬਿੰਦ ਸਿੰਘ ਲੌਂਗੋਵਾਲ ਨੇ ਹੀ ਬਾਦਲਾਂ ਦੇ ਵਕੀਲ ਬਣ ਕੇ ਸਫ਼ਾਈ ਦਿੱਤੀ ਹੈ, ਪਰੰਤੂ ਲੌਂਗੋਵਾਲ ਇਹ ਵੀ ਦੱਸ ਦੇਣ ਕਿ ਉਨ੍ਹਾਂ ਨੇ ਬਾਦਲਾਂ ਦੀ ਸਫ਼ਾਈ ਬਤੌਰ ਐਸਜੀਪੀਸੀ ਪ੍ਰਧਾਨ ਵਜੋਂ ਦਿੱਤੀ ਹੈ ਜਾਂ ਫਿਰ ਬਾਦਲਾਂ ਦੀ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਦਿੱਤੀ ਹੈ।
 ਬਰਗਾੜੀ-ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਦੀ ਪੈੜ ਬਾਦਲਾਂ ਦੇ ਬੂਹੇ ਤੱਕ ਚਲੀ ਗਈ ਹੈ। ਨਤੀਜਣ ਹੁਣ ਇਹ ਡਰ ਹੈ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਦੇਸ਼ ਛੱਡ ਕੇ ਹੀ ਨਾ ਭੱਜ ਜਾਣ। ਇਸ ਲਈ ਇਨ੍ਹਾਂ ਸਭ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਤਾਂ ਕਿ ਇਹ ਕਿਸੇ ਵੀ ਕੀਮਤ ‘ਤੇ ਭੱਜ ਨਾ ਸਕਣ ਅਤੇ ਸਾਰੇ ਜਾਂਚ ਕਮਿਸ਼ਨਾਂ ਅਤੇ ਜਾਂਚ ਟੀਮਾਂ ਦੇ ਨਾਲ-ਨਾਲ ਲੋਕਾਂ ਦੀ ਕਚਹਿਰੀ ਦਾ ਵੀ ਸਾਹਮਣਾ ਕਰਨ।
RELATED ARTICLES

LEAVE A REPLY

Please enter your comment!
Please enter your name here

Most Popular

Recent Comments