Home Punjab ਪੰਜਾਬ ਕੈਬਨਿਟ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਚੰਡੀਗੜ੍ਹ। ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਇਸਦਾ ਐਲਾਨ ਕੀਤਾ ਸੀ।

Image

ਮੰਤਰੀ ਮੰਡਲ ਨੇ ਸਬ-ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ-ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ-ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ-ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪੇ ਗਏ ਹਨ।

ਈਦ ਮੌਕੇ CM ਨੇ ਕੀਤਾ ਸੀ ਐਲਾਨ

ਮੁੱਖ ਮੰਤਰੀ ਨੇ ਹਾਲ ਹੀ ਵਿੱਚ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

ਇਹ ਵੀ ਪੜ੍ਹੋ:- ਕੈਪਟਨ ਦਾ ‘ਮੁਸਲਿਮ ਕਾਰਡ’ ਯੂਪੀ ਦੇ CM ਨੂੰ ਨਹੀਂ ਆਇਆ ਰਾਸ !

RELATED ARTICLES

LEAVE A REPLY

Please enter your comment!
Please enter your name here

Most Popular

Recent Comments