ਬਿਓਰੋ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਦੀ ਦੂਜੀ ਖ਼ਤਰਨਾਕ ਲਹਿਰ ਦੇ ਖ਼ਾਤਮੇ ਲਈ ਕਰੋਨਾ ਮੁਕਤ ਪੰਜਾਬ ਅਭਿਆਨ ਤਹਿਤ ਕੀਤੀ ਗਈ ਵਰਚੂਅਲ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਰੋਨਾ ਵਿਰੁੱਧ ਜੰਗ ਵਿਚ ਫ਼ਤਿਹ ਪਾਉਣ ਲਈ ਮੌਹਰੀ ਹੋ ਕੇ ਭੂਮਿਕਾ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ ਨਾਲ ਨਜਿੱਠਣ ਲਈ ਨੌਜਵਾਨਾਂ ਵਲੋਂ ਕਰੋਨਾ ਟੀਕਾਕਰਨ ਲਈ 100 ਫ਼ੀਸਦੀ ਪਾਏ ਗਏ ਯੋਗਦਾਨ ਨਾਲ ਅਸੀਂ ਇਸ ਮੁਹਿੰਮ ਨੂੰ ਹਰਾਉਣ ਵਿਚ ਜ਼ਰੂਰ ਸਫ਼ਲ ਹੋਵਾਗੇ।
ਸੂਬਾ ਪੱਧਰੀ ਵਰਚੂਅਲ ਮੀਟਿੰਗ ਦੌਰਾਨ ਮਾਝਾ, ਮਾਲਵਾ ਅਤੇ ਦੁਆਬੇ ਦੇ ਚੋਣਵੇਂ ਨੌਜਵਾਨਾਂ ਵਲੋਂ ਮੁੱਖ ਮੰਤਰੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ ਅਤੇ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਸਰਕਾਰ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦੇਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਫ਼ਤਿਹ 2.0 ਦੀ ਸਫਲਤਾ ਲਈ ਨੌਜਵਾਨਾਂ ਨੂੰ ਖੁੱਦ ਆਪਣੇ ਪਰਿਵਾਰ ਤੇ ਸਮਾਜ ਦੀ ਸੁਰੱਖਿਆ ਲਈ ਕਰੋਨਾ ਟੀਕਾਕਰਨ ਤੇ ਟੈਸਟਿੰਗ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਿੰਡਾਂ ਵਿਚ 100 ਫੀਸਦੀ ਟੀਕਾਕਰਨ ਤੇ ਟੈਸਟਿੰਗ ਲਈ ਨੌਜਵਾਨਾਂ ਦੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਕਮੇਟੀਆਂ ਨੂੰ ਸਪੋਰਟਸ ਕਿੱਟਾਂ ਦੇ ਸਨਮਾਨਿਤ ਕੀਤਾ ਜਾਵੇਗਾ। ਇਹ ਸਪੋਰਟਸ ਕਿੱਟਾਂ ਨੌਜਵਾਨਾਂ ਨੂੰ 12 ਅਗਸਤ ਇੰਟਰਨੈਸ਼ਨਲ ਯੂਥ ਡੇਅ ਮੌਕੇ ਮੁਹੱਈਆ ਕਰਵਾਈਆਂ ਜਾਣਗੀਆਂ।
ਸੋਨੂੰ ਸੂਦ ਨੇ ਵੀ ਸਾਂਝਾ ਕੀਤਾ ਤਜ਼ਰਬਾ
ਇਸ ਵਰਚੂਅਲ ਸਮਾਗਮ ਦੌਰਾਨ ਪ੍ਰਸਿੱਧ ਐਕਟਰ, ਸਮਾਜ ਸੇਵੀ ਅਤੇ ਕਰੋਨਾ ਖਿਲਾਫ਼ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿਚ ਐਂਬੈਸਡਰ ਵਜੋਂ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾਅ ਰਹੇ ਸੋਨੂੰ ਸੂਦ ਵੀ ਮੌਜੂਦ ਰਹੇ। ਉਹਨਾਂ ਵਲੋਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਸ ਵਲੋਂ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਸਰਕਾਰ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।
[Live] Interacting with the youngsters across Punjab to talk about State’s fight against #Covid19 & making ‘Corona Mukt Punjab’. https://t.co/9Yb8BlJLIi
— Capt.Amarinder Singh (@capt_amarinder) May 27, 2021