Home Agriculture ਜ਼ੀਰਾ ਸ਼ਰਾਬ ਫੈਕਟਰੀ 'ਤੇ ਮਾਨ ਸਰਕਾਰ ਦਾ 'ਯੂ-ਟਰਨ'..! ਪਹਿਲਾਂ ਚਾਲੂ ਕਰਵਾਉਣ 'ਤੇ...

ਜ਼ੀਰਾ ਸ਼ਰਾਬ ਫੈਕਟਰੀ ‘ਤੇ ਮਾਨ ਸਰਕਾਰ ਦਾ ‘ਯੂ-ਟਰਨ’..! ਪਹਿਲਾਂ ਚਾਲੂ ਕਰਵਾਉਣ ‘ਤੇ ਜ਼ੋਰ..ਹੁਣ ਅਚਾਨਕ ‘ਤਾਲਾ’ ਲਗਾਉਣ ਦਾ ਕਰ ਦਿੱਤਾ ਐਲਾਨ

January 17, 2023
(Chandigarh)

ਜ਼ੀਰਾ ਵਿੱਚ ਸ਼ਰਾਬ ਫ਼ੈਕਟਰੀ ਦੇ ਖਿਲਾਫ਼ ਲੋਕਾਂ ਦਾ ਲੰਮਾ ਸੰਘਰਸ਼ ਹੁਣ ਕੰਮ ਆਇਆ ਹੈ। ਪੰਜਾਬ ਸਰਕਾਰ ਨੇ ਇਸ ਫੈਕਟਰੀ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸੀਐੱਮ ਭਗਵੰਤ ਮਾਨ ਨੇ ਖੁਦ ਇਸਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਸਰਕਾਰ ਨੇ ਇਹ ਫੈਕਟਰੀ ਬੰਦ ਕਰਨ ਦਾ ਫ਼ੈਸਲਾ ਲਿਆ ਹੈ।

ਸੀਐੱਮ ਨੇ ਕਿਹਾ, “ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਭਵਿੱਖ ਵਿੱਚ ਜੇਕਰ ਕੋਈ ਵੀ ਪੰਜਾਬ ਦਾ ਵਾਤਾਵਰਣ, ਉਸਦੀ ਆਬੋ-ਹਵਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੀ ਹਵਾ ਖਰਾਬ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਲੋਕਹਿੱਤ ਵਿੱਚ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।”

ਸੀਐੱਮ ਭਗਵੰਤ ਮਾਨ ਨੇ ਕਿਹਾ, “ਭਵਿੱਖ ਵਿੱਚ ਵੀ ਜੇਕਰ ਕੋਈ ਕਾਨੂੰਨ ਨੂੰ ਹੱਥ ਵਿੱਚ ਲਵੇਗਾ, ਚਾਹੇ ਉਹ ਕਿੰਨਾ ਵੀ ਵੱਡਾ ਸ਼ਖਸ ਹੋਵੇ। ਜੋ ਵੀ ਅਜਿਹਾ ਕਰੇਗਾ, ਉਸਦੇ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।” ਉਹਨਾਂ ਕਿਹਾ ਕਿ ਚਾਹੇ ਉਹ ਟਰਾਂਸਪੋਰਟ ਸੈਕਟਰ ਵਿੱਚ ਹੋਵੇ ਜਾਂ ਫਿਰ ਮਾਈਨਿੰਗ ਦੇ ਕਾਨੂੰਨ ਹੋਣ, ਜੋ ਵੀ ਸਰਕਾਰ ਨੇ ਬਣਾਏ ਹਨ, ਉਹਨਾਂ ਦੀ ਉਲੰਘਣਾ ਕਰਨ ‘ਤੇ ਸਖਤੀ ਬਰਤੀ ਜਾਵੇਗੀ। ਕਿਸੇ ਨੂੰ ਵੀ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਕੀ ਹੈ ਜ਼ੀਰਾ ਸ਼ਰਾਬ ਫੈਕਟਰੀ ਦਾ ਮਾਮਲਾ..?

ਪੰਜਾਬ ਦੇ ਜ਼ੀਰਾ ਵਿੱਚ ਲੱਗੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਕਿਸਾਨ ਲੰਮੇ ਸਮੇਂ ਤੋਂ ਇਸ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਸੀ ਅਤੇ ਇਸ ਦੌਰਾਨ ਉਹਨਾਂ ‘ਤੇ ਲਾਠੀਚਾਰਜ ਵੀ ਕੀਤਾ ਗਿਆ ਸੀ। ਦਰਅਸਲ, ਕਿਸਾਨਾਂ ਦਾ ਕਹਿਣਾ ਸੀ ਕਿ ਸ਼ਰਾਬ ਫੈਕਟਰੀ ਦੇ ਚਲਦੇ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ, ਜਿਸ ਨਾਲ ਆਮ ਜਨਤਾ ਦੀ ਜ਼ਿੰਦਗੀ ਨਾਲ ਖਿਲਵਾੜ ਹੋ ਰਿਹਾ ਹੈ।

ਹੁਣ ਹਾਈਕੋਰਟ ‘ਚ ਕੀ ਕਰੇਗੀ ਸਰਕਾਰ..?

ਜ਼ੀਰਾ ਸ਼ਰਾਬ ਫੈਕਟਰੀ ਦਾ ਮਾਮਲਾ ਹਾਈਕੋਰਟ ਵਿੱਚ ਵੀ ਚੱਲ ਰਿਹਾ ਸੀ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ‘ਤੇ ਫੈਕਟਰੀ ਨਾ ਚੱਲਣ ਨੂੰ ਲੈ ਕੇ ਜੁਰਮਾਨਾ ਵੀ ਠੋਕਿਆ ਸੀ, ਪਰ ਬਾਅਦ ਵਿੱਚ ਸਰਕਾਰ ਨੇ ਫੈਕਟਰੀ ਚਾਲੂ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰਬ ਕੀਤੀ। ਹਾਲਾਂਕਿ ਗੱਲ ਨਹੀਂ ਬਣੀ ਅਤੇ ਸੀਐੱਮ ਨੇ ਮੰਗਲਵਾਰ ਨੂੰ ਅਚਾਨਕ ਫੈਕਟਰੀ ਬੰਦ ਕਰਨ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments