Home Agriculture MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਲਈ CM ਭਗਵੰਤ ਮਾਨ ਨੇ ਮੋਦੀ,...

MSP ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਲਈ CM ਭਗਵੰਤ ਮਾਨ ਨੇ ਮੋਦੀ, ਸ਼ਾਹ ਤੇ ਤੋਮਰ ਨੂੰ ਲਿਖਿਆ ਪੱਤਰ

ਚੰਡੀਗੜ੍ਹ। ਕੇੰਦਰ ਸਰਕਾਰ ਵੱਲੋੰ MSP ਲਈ ਬਣਾਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਨਾਲ ਹੀ ਕੇੰਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰੇੰਦਰ ਤੋਮਰ ਨੂੰ ਵੀ ਉਹਨਾੰ ਨੇ ਚਿੱਠੀ ਲਿਖੀ ਹੈ ਅਤੇ ਪੰਜਾਬ ਨੂੰ ਬਣਦੀ ਨੁਮਾਇੰਦਗੀ ਦੇਣ ਲਈ ਕਮੇਟੀ ਦਾ ਨਵੇੰ ਸਿਰਿਓੰ ਗਠਨ ਕਰਨ ਦੀ ਮੰਗ ਕੀਤੀ ਹੈ।

ਕੇੰਦਰ ਨੂੰ ਲਿਖੇ ਆਪਣੇ ਪੱਤਰ ‘ਚ CM ਮਾਨ ਨੇ ਕਿਹਾ, “ਇਹ ਬਹੁਤ ਮੰਦਭਾਗੀ ਗੱਲ ਹੈ ਕਿ ਉਹ ਸੂਬਾ ਜਿਸ ਨੇ MSP ਦੀ ਸ਼ੁਰੂਆਤ ਤੋਂ ਲੈ ਕੇ ਸਭ ਤੋਂ ਵੱਧ ਸਫ਼ਲਤਾ ਨਾਲ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੋਵੇ, ਉਸ ਨੂੰ ਕਮੇਟੀ ਵਿੱਚੋਂ ਬਾਹਰ ਰੱਖਿਆ ਗਿਆ।”

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਤਕਰੀਬਨ ਇਕ ਦਹਾਕੇ ਤੋਂ ਕੇਂਦਰੀ ਪੂਲ ਵਿੱਚ 35-40 ਫੀਸਦੀ ਕਣਕ ਅਤੇ 25-30 ਫੀਸਦੀ ਚੌਲ ਦੇ ਯੋਗਦਾਨ ਨਾਲ ਦੇਸ਼ ਨੂੰ ਅਨਾਜ ਪੈਦਾਵਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅਣਥੱਕ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਇਆ 60-62 ਮਿਲੀਅਨ ਟਨ ਦੇ ਕਰੀਬ ਕਣਕ ਤੇ ਚੌਲ ਹਰ ਸਾਲ ਕੇਂਦਰੀ ਖੁਰਾਕ ਸੁਰੱਖਿਆ ਐਕਟ (NFSA), 2013 ਅਧੀਨ ਸਬਸਿਡੀ ਦੇ ਆਧਾਰ ਉਤੇ ਦੇਸ਼ ਦੇ 80 ਕਰੋੜ ਲੋਕਾਂ ਨੂੰ ਵੰਡਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਕਿ ਗਰੀਬਾਂ ਲਈ ਸ਼ੁਰੂ ਕੀਤੀਆਂ ਸਰਕਾਰਾਂ ਦੀਆਂ ਇਹ ਭਲਾਈ ਸਕੀਮਾਂ ਪੰਜਾਬ ਦੇ ਵੱਡੇ ਯੋਗਦਾਨ ਕਾਰਨ ਹੀ ਸੰਭਵ ਹੋਈਆਂ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2021-22 ਦੌਰਾਨ ਵਿਸ਼ਵ ਪੱਧਰ ਉਤੇ 54 ਮਿਲੀਅਨ ਟਨ ਚੌਲਾਂ ਦੀ ਬਰਾਮਦ ਹੋਈ, ਜਿਸ ਵਿੱਚ ਭਾਰਤ ਦਾ ਯੋਗਦਾਨ 21.5 ਮਿਲੀਅਨ ਟਨ (ਕੁੱਲ ਬਰਾਮਦ ਦਾ ਤਕਰੀਬਨ 40 ਫੀਸਦੀ) ਰਿਹਾ। ਉਨ੍ਹਾਂ ਦੱਸਿਆ ਕਿ ਚੌਲ ਪੰਜਾਬੀਆਂ ਦੀ ਖੁਰਾਕ ਵਿੱਚ ਆਮ ਤੌਰ ਉਤੇ ਸ਼ਾਮਲ ਨਾ ਹੋਣ ਬਾਵਜੂਦ ਪੰਜਾਬ ਚੌਲਾਂ ਦੀ ਬਰਾਮਦ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆਉਣ ਅਤੇ ਦੇਸ਼ ਨੂੰ ਖੁਰਾਕ ਪੱਖੋਂ ਸਰਪਲੱਸ ਬਣਾਉਣ ਵਿੱਚ ਪੰਜਾਬ ਵੱਲੋਂ ਨਿਭਾਈ ਮੁੱਖ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ MSP ਬਾਰੇ ਕਮੇਟੀ ਦਾ ਮੁੜ ਗਠਨ ਕਰ ਕੇ ਸੂਬੇ ਨੂੰ ਇਸ ਵਿੱਚ ਬਣਦੀ ਨੁਮਾਇੰਦਗੀ ਜ਼ਰੂਰ ਦਿੱਤੀ ਜਾਵੇ।

Image

Image

Image

RELATED ARTICLES

LEAVE A REPLY

Please enter your comment!
Please enter your name here

Most Popular

Recent Comments