Home Agriculture ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ 'ਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ...

ਕੈਪਟਨ ਵੱਲੋਂ ਖਰੀਦ ਏਜੰਸੀਆਂ ਨੂੰ ਲਿਫਟਿੰਗ ‘ਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਹੁਕਮ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਾੜ੍ਹੀ ਮੰਡੀਕਰਨ ਸੀਜ਼ਨ, 2021-22 ਦੌਰਾਨ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਸਿੱਧੀ ਅਦਾਇਗੀ ਦੀ ਨਵੀਂ ਲਾਗੂ ਕੀਤੀ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ।

ਕੋੋਰੋਨਾ ਸਬੰਧੀ ਹਦਾਇਤਾਂ

ਮੰਤਰੀ ਮੰਡਲ ਦੀ ਵਰਚੂਅਲ ਮੀਟਿੰਗ ਦੌਰਾਨ ਕਣਕ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਸਖਤੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਮੰਡੀਆਂ ਵਿੱਚ ਆ ਰਹੇ ਸਾਰੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਅਤੇ ਹੋਰ ਧਿਰਾਂ ਜੋ 45 ਸਾਲ ਤੋਂ ਵੱਧ ਉਮਰ ਦੇ ਹਨ, ਨੂੰ ਸੂਬਾ ਭਰ ਦੀਆਂ 145 ਮਾਰਕੀਟ ਕਮੇਟੀਆਂ ਵਿੱਚ ਲਾਏ ਗਏ ਟੀਕਾਕਾਰਨ ਕੈਂਪਾਂ ਵਿਚ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਉਣ ਦੀ ਅਪੀਲ ਕੀਤੀ ਹੈ।

Image

‘ਬਾਰਦਾਨੇ ਦੀ ਘਾਟ ਨਹੀਂ’

ਸੂਬੇ ਵਿਚ ਬਾਰਦਾਨੇ ਦੀ ਮੌਜੂਦਗੀ ਬਾਰੇ ਪੁੱਛੇ ਜਾਣ ‘ਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਮਸਲਾ ਸੁਲਝ ਗਿਆ ਹੈ ਅਤੇ ਹੁਣ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਸ਼ੁਰੂਆਤ ਵਿਚ ਕਈ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੇ ਕੁਝ ਮਾਮਲੇ ਸਾਹਮਣੇ ਆਏ ਸਨ, ਕਿਉਂਕਿ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਨੇ ਖਰੀਦ ਏਜੰਸੀਆਂ ਦੀ ਲੋੜ ਦੇ ਉਲਟ ਕੁਝ ਗੱਠਾਂ ਹੀ ਮੁਹੱਈਆ ਕਰਵਾਈਆਂ ਸਨ ਅਤੇ ਕਣਕ ਦੀ ਅਗੇਤੀ ਆਮਦ ਨੇ ਇਸ ਦੀ ਮੰਗ ਇਕਦਮ ਵਧਾ ਦਿੱਤੀ ਸੀ।

‘5 ਲੱਖ ਕਿਸਾਨਾਂ ਨੂੰ 14,958 ਕਰੋੜ ਦਾ ਭੁਗਤਾਨ’

ਸੂਬੇ ਵਿਚ ਕਣਕ ਦੀ ਖਰੀਦ 10 ਅਪ੍ਰੈਲ, 2021 ਨੂੰ ਸ਼ੁਰੂ ਹੋਈ ਸੀ ਅਤੇ ਸਰਕਾਰ ਦਾ ਦਾਅਵਾ ਹੈ ਕਿ ਮਹਿਜ਼ 18 ਦਿਨਾਂ ਦੇ ਸਮੇਂ ਦੌਰਾਨ ਮੰਡੀਆਂ ਵਿਚ 98 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਅੱਜ ਤੱਕ 95.97 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ 72 ਘੰਟਿਆਂ ਵਿਚ ਲਿਫਟ ਕੀਤਾ ਜਾਣ ਵਾਲਾ 70 ਫੀਸਦੀ ਸਟਾਕ ਮੰਡੀਆਂ ਵਿਚੋਂ ਲਿਫਟ ਕੀਤਾ ਜਾ ਚੁੱਕਾ ਹੈ, ਜਦਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 90 ਫੀਸਦੀ ਦੇ ਰੂਪ ਵਿਚ 14,958 ਕਰੋੜ ਰੁਪਏ ਲਗਭਗ 5 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments