Home Corona ਲਾਪਰਵਾਹੀ ਦੀ ਹੱਦ ! ਸੀਐੱਮ ਨੂੰ ਯਾਦ ਕਰਵਾਉਣੇ ਪਏ ਕੋਰੋਨਾ ਨਿਯਮ...

ਲਾਪਰਵਾਹੀ ਦੀ ਹੱਦ ! ਸੀਐੱਮ ਨੂੰ ਯਾਦ ਕਰਵਾਉਣੇ ਪਏ ਕੋਰੋਨਾ ਨਿਯਮ ਤੇ ਸਾਵਧਾਨੀਆਂ !!

ਚੰਡੀਗੜ੍ਹ। ਪੰਜਾਬ ‘ਚ ਨੇ ਕੋਹਰਾਮ ਮਚਾਇਆ ਹੋਇਆ ਹੈ। ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਦੇ ਬਾਅਦ ਤੋਂ ਹੀ ਸਰਕਾਰ ਲਗਾਤਾਰ ਇਸਦੇ ਲਈ ਸੂਬੇ ਦੇ ਲੋਕਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਖੁਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੇ ਮੰਤਰੀ ਕਹਿੰਦੇ ਹਨ ਕਿ ਲੋਕਾਂ ਦੀ ਲਾਪਰਵਾਹੀ ਕੋਰੋਨਾ ਦੇ ਫੈਲਾਅ ਦੀ ਸਭ ਤੋਂ ਵੱਡੀ ਵਜ੍ਹਾ ਹੈ।

ਇਸ ਸਭ ਦੇ ਵਿਚਾਲੇ ਹੁਣ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸੂਬੇ ਦੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਯਾਦ ਦਵਾਈ ਹੈ। 7 ਨੁਕਤਿਆਂ ਦੀ ਮਦਦ ਨਾਲ ਸੀਐੱਮ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕੋਰੋਨਾ ਕਾਲ ‘ਚ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ।

  1. ਬਿਨਾਂ ਕਿਸੇ ਜ਼ਰੂਰੀ ਕੰਮ ਦੇ ਆਪਣੇ ਘਰ ਤੋਂ ਬਾਹਰ ਜਾਣ ਤੋਂ ਪਰਹੇਜ਼ ਕਰੋ।
  2. ਬਿਮਾਰੀ ਦੇ ਲੱਛਣ ਵਿਖਾਈ ਦੇਣ ‘ਤੇ ਖੁਦ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਤੋਂ ਵੱਖ ਕਰ ਲਓ।
  3. ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਆਪਣੀ ਜਾਂਚ ਕਰਾਓ।
  4. ਹਲਕੇ ਜਾਂ ਦਰਮਿਆਨੇ ਲੱਛਣਾਂ ਦੇ ਮਾਮਲੇ ਵਿੱਚ ਡਾਕਟਰੀ ਸਲਾਹ ਲਓ ਅਤੇ ਘਰ ਵਿੱਚ ਇਕਾਂਤਵਾਸ ਰਹੋ। ਗੰਭੀਰ ਲੱਛਣ ਵਿਖਾਈ ਦੇਣ ‘ਤੇ ਸਰਕਾਰੀ ਜਾਂ ਨਿੱਜੀ ਸਿਹਤ ਸਹੂਲਤ ਵਿੱਚ ਦਾਖ਼ਲ ਹੋਵੋ।
  5. ਡਾਕਟਰਾਂ ਦੀ ਸਲਾਹ ਅਨੁਸਾਰ ਦਵਾਈਆਂ ਦੀ ‘ਫਤਿਹ ਹੋਮ ਕਿੱਟ’ ਵਰਤੋ ਅਤੇ ਘਰ ਤੋਂ ਸਾਡੀਆਂ ਸਿਹਤ ਟੀਮਾਂ ਨਾਲ ਸੰਪਰਕ ਕਰੋ।
  6. ਬਿਨਾਂ ਕਿਸੇ ਦੇਰੀ ਦੇ ਨਜ਼ਦੀਕੀ ਟੀਕਾਕਰਨ ਵਾਲੀ ਥਾਂ ‘ਤੇ ਜਾ ਕੇ ਟੀਕਾ ਲਗਵਾਓ।
  7. ਨਿਯਮਤ ਤੌਰ ‘ਤੇ ਮਾਸਕ ਪਾਓ, ਹੱਥ ਧੋਵੋ ਅਤੇ ਨਿਰਧਾਰਤ ਸਮਾਜਿਕ ਦੂਰੀ ਬਣਾ ਕੇ ਰੱਖੋ।

‘ਸਮਾਜਿਕ ਮੇਲ-ਜੋਲ ਕੋਰੋਨਾ ਦਾ ਅਹਿਮ ਜ਼ਰੀਆ’

ਪੰਜਾਬ ਦੇ ਹਾਲਾਤ ਬਾਰੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕੋਰੋਨਾ ਦੇ ਤਾਜ਼ਾ ਅੰਕੜੇ ਪੁਖਤਾ ਸਬੂਤ ਹਨ ਕਿ ਸਮਾਜਿਕ ਮੇਲ-ਜੋਲ ਵਾਇਰਸ ਫੈਲਾਉਣ ਦਾ ਅਹਿਮ ਜ਼ਰੀਆ ਬਣਦਾ ਹੈ। ਇਸ ਕਰਕੇ ਸਾਡੇ ਸਾਰਿਆਂ ਲਈ ਇਹ ਬਹੁਤ ਜ਼ਰੂਰੀ ਹੈ ਕਿ ਗੈਰ-ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਅਤੇ ਘਰਾਂ ਤੋਂ ਬਾਹਰ ਨਿਕਲਣ ਤੋਂ ਸੰਜਮ ਵਰਤਿਆ ਜਾਵੇ। ਭਾਵੇਂ ਪਿੰਡਾਂ ਵਿਚ ਹੋਈਏ ਜਾਂ ਸ਼ਹਿਰਾਂ ਵਿਚ, ਕੋਵਿਡ ਲਹਿਰ ਦੇ ਦੌਰਾਨ ਅਸੀਂ ਜ਼ਰੂਰੀ ਕੰਮਾਂ ਲਈ ਹੀ ਆਪਣੇ ਘਰਾਂ ਤੋਂ ਬਾਹਰ ਨਿਕਲੀਏ ਅਤੇ ਆਪਣੇ-ਆਪ ਨੂੰ ਘਰਾਂ ਵਿਚ ਸੁਰੱਖਿਅਤ ਰਹਿਣ ਲਈ ਤਰਜੀਹ ਦੇਈਏ।“

ਇਹ ਵੀ ਪੜ੍ਹੋ:- ਪੰਜਾਬ ‘ਚ ਕੋਰੋਨਾ ਦੇ ਤਾਜ਼ਾ ਅੰਕੜੇ ਨੀਂਦ ਉਡਾਉਣ ਵਾਲੇ…ਲੁਧਿਆਣਾ-ਮੋਹਾਲੀ ਵਾਲਿਓ, ਹਾਲੇ ਵੀ ਹੋ ਜਾਓ ਸਾਵਧਾਨ !!!

‘ਸ਼ਹਿਰਾਂ ਤੋਂ ਪਿੰਡਾਂ ਵੱਲ ਨਾ ਲਿਜਾਈਏ ਕੋਰੋਨਾ’

ਇਸ ਸਮੇਂ ਸ਼ਹਿਰਾਂ ਵਿੱਚ ਬਿਮਾਰੀ ਦਾ ਪ੍ਰਭਾਵ ਵਧੇਰੇ ਹੈ, ਇਸ ਲਈ ਸ਼ਹਿਰਾਂ ਅਤੇ ਪਿੰਡਾਂ ਦਰਮਿਆਨ ਸਫ਼ਰ ਅਤੇ ਸਮਾਜਿਕ ਮੇਲ-ਜੋਲ ਘਟਾ ਕੇ ਪੇਂਡੂ ਖੇਤਰ ਵਿੱਚ ਇਸ ਦੇ ਫੈਲਾਅ ਨੂੰ ਰੋਕਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਥਾਨਕ ਲੋਕਾਂ ਵਿਚ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾ ਕੇ ਗ੍ਰਾਮ ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਆਪਣੇ ਚੁਣੇ ਹੋਏ ਨੁਮਾਇੰਦਿਆਂ ਰਾਹੀਂ ਇਸ ਬਿਮਾਰੀ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments