Home Punjab ਕੈਪਟਨ ਵੱਲੋਂ PMAGY ਤਹਿਤ 50 ਪਿੰਡਾਂ ਲਈ ਸੂਬੇ ਦੀ ਹਿੱਸੇਦਾਰੀ ਦੇ 10.50...

ਕੈਪਟਨ ਵੱਲੋਂ PMAGY ਤਹਿਤ 50 ਪਿੰਡਾਂ ਲਈ ਸੂਬੇ ਦੀ ਹਿੱਸੇਦਾਰੀ ਦੇ 10.50 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਪਹਿਲੇ ਪੜਾਅ ਤਹਿਤ 50 ਪਿੰਡਾਂ ਲਈ ਸੂਬੇ ਦੀ ਹਿੱਸੇਦਾਰੀ ਦੇ 10.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਇਕ ਮੀਟਿੰਗ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ 6 ਜ਼ਿਲਿਆਂ ਮੋਹਾਲੀ, ਬਰਨਾਲਾ, ਫਾਜ਼ਿਲਕਾ, ਪਠਾਨਕੋਟ, ਤਰਨ ਤਾਰਨ ਅਤੇ ਮਲੇਰਕੋਟਲਾ ਵਿਖੇ ਡਾ. ਬੀ.ਆਰ. ਅੰਬੇਦਕਰ ਭਵਨਾਂ ਦੀ ਉਸਾਰੀ ਲਈ ਤੁਰੰਤ ਹੀ ਜ਼ਮੀਨ ਮੁਹੱਈਆ ਕਰਵਾਉਣ ਹਿੱਤ ਮੁੱਖ ਸਕੱਤਰ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਨ ਲਈ ਕਿਹਾ। ਮੁੱਖ ਸਕੱਤਰ ਨੇ ਕਿਹਾ ਕਿ ਮੋਹਾਲੀ ਵਿਚਲੇ ਅੰਬੇਦਕਰ ਭਵਨ ਲਈ ਗਮਾਡਾ ਵੱਲੋਂ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।

‘ਸਕਾਲਰਸ਼ਿਪ ਦਾ ਮੁੱਦਾ ਮੁੜ ਕੇਂਦਰ ਕੋਲ ਚੁੱਕਾਂਗੇ’

ਕੇਂਦਰ ਸਰਕਾਰ ਵੱਲੋਂ ਵਰਿਆਂ 2017-18 ਤੋਂ ਲੈ ਕੇ 2019-20 ਤੱਕ ਦੇ ਸਮੇਂ ਲਈ 1563 ਕਰੋੜ ਦੀ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਵਜੀਫਾ ਸਕੀਮ ਅਧੀਨ ਬਣਦੀ ਰਾਸ਼ੀ ਅਦਾ ਨਾ ਕਰਨ ਦੇ ਮੁੱਦੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮੁੱਦਾ ਫਿਰ ਤੋਂ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨਾਂ ਇਹ ਵੀ ਕਿਹਾ ਕਿ ਉਨਾਂ ਵੱਲੋਂ ਓ.ਬੀ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਵਜੀਫਾ ਸਕੀਮ ਤਹਿਤ ਬਣਦੀ 50.09 ਕਰੋੜ ਦੀ ਰਾਸ਼ੀ ਤੁਰੰਤ ਜਾਰੀ ਕਰਵਾਉਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਚੁੱਕਿਆ ਜਾਵੇਗਾ, ਜਿਸ ਨੇ ਇਸ ਸਕੀਮ ਲਈ 2018-19 ਤੋਂ ਲੈ ਕੇ 2020-21 ਤੱਕ ਦੇ ਸਮੇਂ ਦੀ ਰਾਸ਼ੀ ਜਾਰੀ ਨਹੀਂ ਕੀਤੀ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ 12 ਨਵੇਂ ਸਥਾਪਿਤ ਕੀਤੇ ਗਏ ਬੋਰਡਾਂ ਨੂੰ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਏ ਜਾਣ ਦੇ ਵੀ ਨਿਰਦੇਸ਼ ਦਿੱਤੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments