Home Corona ਕੋਰੋਨਾ ਹਾਲਾਤ ਬਾਰੇ ਪੁੱਛਣ ਲਈ PM ਨੇ ਕੀਤਾ ਫੋਨ, ਤਾਂ ਕੈਪਟਨ ਨੇ...

ਕੋਰੋਨਾ ਹਾਲਾਤ ਬਾਰੇ ਪੁੱਛਣ ਲਈ PM ਨੇ ਕੀਤਾ ਫੋਨ, ਤਾਂ ਕੈਪਟਨ ਨੇ ਕਰ ਦਿੱਤੀ ਆਕਸੀਜ਼ਨ ਦਾ ਕੋਟਾ ਵਧਾਉਣ ਦੀ ਮੰਗ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੁਲ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਸੂਬੇ ਲਈ ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਸੂਬਾ ਇਸ ਵੇਲੇ ਆਕਸੀਜਨ ਅਤੇ ਵੈਕਸੀਨ, ਦੋਵਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਜਾਣਨ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਅੱਗੇ ਇਹ ਮਸਲੇ ਉਠਾਏ।

ਇਸ ਗੱਲਬਾਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਸੂਬੇ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਪੰਜਾਬ ਵਿਚ ਵੈਕਸੀਨ ਦੀਆਂ ਖੁਰਾਕਾਂ ਭੇਜਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਫੌਰੀ ਕਦਮ ਚੁੱਕੇਗੀ, ਜਿਸ ਨਾਲ ਸੂਬੇ ਸਰਕਾਰ ਨੂੰ ਮਹਾਮਾਰੀ ਦੀ ਦੂਜੀ ਘਾਤਕ ਲਹਿਰ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਿਚ ਸਹਾਇਤਾ ਮਿਲੇਗੀ।

ਵੈਕਸੀਨ ਦੀ ਜ਼ਰੂਰੀ ਸਪਲਾਈ ਬਾਰੇ ਮੰਗ

ਵੈਕਸੀਨ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਅਜੇ ਤੱਕ 18-45 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਦੇ ਤੀਜੇ ਪੜਾਅ ਨੂੰ ਸ਼ੁਰੂ ਨਹੀਂ ਕਰ ਸਕਿਆ, ਜੋ ਹੁਣ ਇਕ ਲੱਖ ਖੁਰਾਕਾਂ ਦੀ ਸਪਲਾਈ ਤੋਂ ਬਾਅਦ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਵੀ ਵੈਕਸੀਨ ਦੀਆਂ ਖੁਰਾਕਾਂ ਦੀ ਕਮੀ ਹੈ ਅਤੇ ਭਾਵੇਂ 1.63 ਲੱਖ ਖੁਰਾਕਾਂ ਪਹੁੰਚਣ ਦੀ ਉਮੀਦ ਹੈ, ਜੋ ਸੂਬੇ ਦੀਆਂ ਲੋੜਾਂ ਮੁਤਾਬਕ ਕਾਫੀ ਨਹੀਂ ਹਨ।

ਆਕਸੀਜ਼ਨ ਸੰਕਟ ਬਾਰੇ ਵੀ ਕਰਵਾਇਆ ਜਾਣੂ

ਮੁੱਖ ਮੰਤਰੀ ਨੇ ਮੋਦੀ ਨੂੰ ਜਾਣੂੰ ਕਰਵਾਇਆ ਕਿ ਕੋਵਿਡ ਨਾਲ ਗੰਭੀਰ ਬਿਮਾਰ ਮਰੀਜਾਂ ਦੇ ਕੇਸ ਵਧਣ ਕਰਕੇ ਸੂਬੇ ਨੂੰ 300 ਮੀਟਰਕ ਟਨ ਆਕਸੀਜਨ ਦੀ ਫੌਰੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੇ ਮਰੀਜ਼ ਦਿੱਲੀ-ਐਨ.ਸੀ.ਆਰ. ਸਮੇਤ ਹੋਰ ਸੂਬਿਆਂ ਤੋਂ ਆ ਰਹੇ ਹਨ। ਸੂਬੇ ਦੀ ਮੌਤ ਦਰ ਜਿਆਦਾ ਹੈ ਅਤੇ ਐਲ-2 ਤੇ ਐਲ-3 ਸਿਹਤ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਪਿਛਲੇ ਤਿੰਨ ਹਫ਼ਤਿਆਂ ਤੋਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਕਰਕੇ ਆਕਸੀਜਨ ਦੀ ਮੰਗ ਵਧ ਰਹੀ ਹੈ।

ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਤੱਕ ਆਕਸੀਜਨ ਦੀ ਮੰਗ 197 ਮੀਟਰਕ ਟਨ ਸੀ, ਜੋ 8 ਮਈ ਨੂੰ ਵਧ ਕੇ 295.5 ਮੀਟਰਕ ਟਨ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਟੈਂਕਰਾਂ ਦੀ ਘਾਟ ਨਾਲ ਸਥਿਤੀ ਹੋਰ ਗੰਭੀਰ ਹੋ ਗਈ ਅਤੇ ਐਲ.ਐਮ.ਓ. ਕੋਟਾ ਵਧਾਉਣ ਅਤੇ ਪੰਜਾਬ ਲਈ ਹੋਰ ਟੈਂਕਰਾਂ ਦੀ ਸਪਲਾਈ ਲਈ ਕੇਂਦਰ ਦੀ ਮਦਦ ਦੀ ਲੋੜ ਹੈ ਤਾਂ ਕਿ ਇਸ ਸੰਕਟ ਉਤੇ ਕਾਬੂ ਪਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments