ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਸਪੈਲਟੀਆਂ ਨਾਲ ਠੇਕੇ ’ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਇਹਨਾਂ ਕਾਮਿਆਂ ਨੂੰ ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਮੁਤਾਬਕ ਰੈਗੂਲਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਸੋਨਲ ਵਿਭਾਗ ਨੂੰ ਹਦਾਇਤ ਕੀਤੀ ਕਿ ਠੇਕੇ ’ਤੇ ਕੰਮ ਕਰਦੇ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਦੇ ਕੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ।
We have decided to regularise all Safai Karamcharis & Sewermen of the Urban Local Bodies under our proposed legislation who are right now working on contract with various municipalities. We have also allowed hiring of more Safai Karamcharis & Sewermen on contract. pic.twitter.com/hX1iJMuzY0
— Capt.Amarinder Singh (@capt_amarinder) June 18, 2021
ਮੰਤਰੀ ਮੰਡਲ ਨੇ ਆਪਣੇ 18 ਮਾਰਚ, 2017 ਦੇ ਫੈਸਲੇ ਵਿੱਚ ਢਿੱਲ ਦਿੰਦਿਆਂ ਮਿਉਸਪੈਲਟੀਆਂ ਦੀ ਲੋੜ ਮੁਤਾਬਕ ਅਜਿਹੇ ਹੋਰ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਠੇਕੇ ’ਤੇ ਭਰਤੀ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਵੀ ਕੀਤਾ। ਕੈਬਨਿਟ ਨੇ ਫੈਸਲਾ ਕੀਤਾ ਕਿ ਇਨਾਂ ਕਰਮਚਾਰੀਆਂ ਨੂੰ ਠੇਕੇ ’ਤੇ ਭਰਤੀ ਕਰਨ ਦੀ ਇਸ ਪ੍ਰਕਿਰਿਆ ਦੌਰਾਨ ਬਣਦੀ ਪ੍ਰਕਿਰਿਆ ਦਾ ਪਾਲਣ ਕਰਦਿਆਂ ਢੁੱਕਵੇਂ ਤਜ਼ਰਬੇ ਵਾਲੇ ਵਿਅਕਤੀਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
ਹਾਲਾਂਕਿ ਮੰਤਰੀ ਮੰਡਲ ਨੇ ਗੌਰ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਜ਼ਿਕਰ ਕੀਤਾ ਕਿ ਸਰਵਿਸ ਪ੍ਰੋਵਾਈਡਰਾਂ/ਠੇਕੇਦਾਰਾਂ ਦੁਆਰਾ ਆਉਟਸੋਰਸਿੰਗ ਦੁਆਰਾ ਭੇਜੇ ਗਏ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਸਕਦਾ ਜਾਂ ਸਿੱਧੇ ਕੰਟਰੈਕਟ ਉਤੇ ਵੀ ਨਹੀਂ ਰੱਖਿਆ ਜਾ ਸਕਦਾ। ਇਹ ਵਿਚਾਰ ਕੀਤਾ ਗਿਆ ਕਿ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਕੀਤੇ ਗਏ ਮੌਜੂਦਾ ਨਿਯਮ ਅਤੇ ਹੋਰ ਸਬੰਧਤ ਨਿਯਮਾਂ ਅਨੁਸਾਰ ਅਜਿਹੇ ਕਰਮਚਾਰੀਆਂ ਨੂੰ ਸਰਕਾਰੀ ਤਨਖਾਹਾਂ ’ਤੇ ਨਹੀਂ ਰੱਖਿਆ ਜਾ ਸਕਦਾ।