Home Agriculture ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬਕਾਏ ਦੀ ਅਦਾਇਗੀ ਲਈ 100 ਕਰੋੜ...

ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬਕਾਏ ਦੀ ਅਦਾਇਗੀ ਲਈ 100 ਕਰੋੜ ਰੁਪਏ ਜਾਰੀ

ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 100 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ 2019-20 ਅਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਜਲਦ ਹੀ ਗੰਨਾਂ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਭਗ 31 ਕਰੋੜ ਰੁਪਏ ਅਤੇ ਬਫਰ ਸਟਾਕ ਸਬਸਿਡੀ ਦੀ ਲਗਭਗ 10 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਝੋੋਨੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋੋਏ ਆਪਣੇ ਪੱਧਰ ‘ਤੇ 100 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਲਗਭਗ 41 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਊੁਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ, ਬਲਕਿ ਗੰਨਾਂ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਯੋੋਜਨਾ ਤਹਿਤ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਲਗਭਗ 15 ਏਕੜ ਵਿੱਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments