Home Punjab ਪੰਜਾਬ 'ਚ ਹੁਣ ਸਰਕਾਰੀ ਰੇਟ 'ਤੇ ਮਿਲੇਗੀ ਰੇਤਾ-ਬਜਰੀ..!! ਸਰਕਾਰ ਨੇ ਖੋਲ੍ਹਿਆ ਆਪਣਾ...

ਪੰਜਾਬ ‘ਚ ਹੁਣ ਸਰਕਾਰੀ ਰੇਟ ‘ਤੇ ਮਿਲੇਗੀ ਰੇਤਾ-ਬਜਰੀ..!! ਸਰਕਾਰ ਨੇ ਖੋਲ੍ਹਿਆ ਆਪਣਾ ਵਿਕਰੀ ਸੈਂਟਰ

December 19, 2022
(Chandigarh)

ਰੇਤ ਮਾਫੀਆ ‘ਤੇ ਨਕੇਲ ਕਸਣ ਲਈ ਪੰਜਾਬ ਸਰਕਾਰ ਹੁਣ ਖੁਦ ਰੇਤਾ-ਬਜਰੀ ਦੀ ਸਰਕਾਰੀ ਖਰੀਦ ਕਰੇਗੀ। ਸਰਕਾਰ ਦੇ ਇਸਦੀ ਸ਼ੁਰੂਆਤ ਮੋਹਾਲੀ ਤੋਂ ਕੀਤੀ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਰੇਤ ਅਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕੀਤਾ।

ਸਰਕਾਰ ਦੀ ਯੋਜਨਾ ਪੂਰੇ ਪੰਜਾਬ ਵਿੱਚ ਰੇਤਾ-ਬਜਰੀ ਦੇ ਸਰਕਾਰੀ ਵਿਕਰੀ ਕੇਂਦਰ ਖੋਲ੍ਹਣ ਦੀ ਹੈ। ਬੈਂਸ ਨੇ ਦੱਸਿਆ ਕਿ ਇਸ ਸਰਕਾਰੀ ਵਿਕਰੀ ਕੇਂਦਰ ‘ਚ ਰੇਤ ਅਤੇ ਬਜਰੀ ਦੀ ਕੀਮਤ 28 ਰੁਪਏ ਪ੍ਰਤੀ ਘਣ ਫੁੱਟ ਰੱਖੀ ਗਈ ਹੈ।

ਮਾਫ਼ੀਆ ਨੂੰ ਨੱਥ ਪਾਉਣ ਵਿੱਚ ਮਿਲੇਗੀ ਮਦਦ- ਬੈਂਸ

ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਹੈ, ਮਾਈਨਿੰਗ ਮਾਫ਼ੀਆ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ ਅਤੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ 2 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ।

ਹਾਈਕੋਰਟ ਤੋਂ ਰਾਹਤ ਮਿਲਣ ਦਾ ਇੰਤਜ਼ਾਰ- ਬੈਂਸ

ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 11 ਨਵੰਬਰ, 2022 ਨੂੰ ਸੂਬੇ ਵਿੱਚ ਸਾਰੀਆਂ ਮਾਈਨਿੰਗ ਗਤੀਵਿਧੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ, ਪਰ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਬਾਹਰੋਂ ਇਸ ਦਾ ਪ੍ਰਬੰਧ ਕੀਤਾ ਹੈ ਅਤੇ ਹੁਣ ਤੱਕ ਲੋਕਾਂ ਨੂੰ 90000 ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਸੂਬੇ ਨੂੰ ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ |

RELATED ARTICLES

LEAVE A REPLY

Please enter your comment!
Please enter your name here

Most Popular

Recent Comments