ਆਪ੍ਰੇਸ਼ਨ ਸਤਰਕ’ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ  ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਚੰਡੀਗੜ੍ਹ, 2 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘  ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ। ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿੱਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ  ਸੂਬੇ ਦੀਆਂ 25 ਜੇਲ੍ਹਾਂ– ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ , ਵਿੱਚ ਤਲਾਸ਼ੀ ਕੀਤੀ ਗਈ  ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ  ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ।

ਇਹ ਅਪ੍ਰੇਸ਼ਨ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ  ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ  ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ । ਇਸ ਦੌਰਾਨ ਜੇਲ੍ਹਾਂ ਦੇ  ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿੱਚ ਸਨਿਫਰ ਡਾਗਜ਼ (ਸੁੰਘਣ ਵ ਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ।

RELATED ARTICLES

LEAVE A REPLY

Please enter your comment!
Please enter your name here

Most Popular

Recent Comments