Home Nation ਮੁੱਖ ਮੰਤਰੀ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ

ਮੁੱਖ ਮੰਤਰੀ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੁਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ | ਇਹ ਫੈਸਲਾ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਫਾਉਾਡੇਸ਼ਨ ਦੇ ਚੇਅਰਮੈਨ ਅਤੇ ਅਜੀਤ ਗਰੁੱਪ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਅਤੇ ਹੋਰ ਅਧਿਕਾਰੀਆਂ ਨਾਲ ਯਾਦਗਾਰ ਵਿਖੇ ਹੋਈ ਇਕ ਮੀਟਿੰਗ ਦੌਰਾਨ ਲਿਆ | ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ ਪੰਜ ਕਰੋੜ ਰੁਪਏ ਜਾਰੀ ਕਰਨ ਤੋਂ ਇਕ ਦਿਨ ਬਾਅਦ ਇਹ ਮੀਟਿੰਗ ਹੋਈ ਹੈ | ਇਸ ਪ੍ਰੋਜੈਕਟ ਵਾਸਤੇ ਬਾਕੀ ਤਕਰੀਬਨ ਨੌਾ ਕਰੋੜ ਰੁਪਏ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ | ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਮੁਕੰਮਲ ਕਰਨ ਲਈ ਪਿਛਲੇ ਸਾਲ 15 ਕਰੋੜ ਰੁਪਏ ਦੀ ਅੰਤਿਮ ਕਿਸ਼ਤ ਮਨਜ਼ੂਰ ਕੀਤੀ ਸੀ | ਇਸ ਪ੍ਰੋਜੈਕਟ ਦਾ ਪਹਿਲਾ ਪੜਾਅ ਜੂਨ 2017 ਵਿੱਚ ਮੁਕੰਮਲ ਹੋ ਗਿਆ ਸੀ |

punjab jung e ajadi

ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਯਾਦਗਾਰ ਦੇ ਦੂਜੇ ਪੜਾਅ ਦੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਦਿੱਤੀ ਗਈ | ਮੁੱਖ ਮੰਤਰੀ ਨੇ ਕਿਹਾ ਕਿ ਇਕ ਅਤਿ ਅਧੁਨਿਕ ਯਾਦਗਾਰ ਦਾ ਇਕ ਵਾਰੀ ਉਦਘਾਟਨ ਹੋਣ ਤੋਂ ਬਾਅਦ ਸੂਬੇ ਵਿੱਚ ਸੈਰ-ਸਪਾਨਾ ਸੈਕਟਰ ਨੂੰ ਵੱਡਾ ਹੁਲਾਰੇ ਮਿਲੇਗਾ ਅਤੇ ਕਰਤਾਰਪੁਰ ਵਿਸ਼ਵ ਸੈਰ ਸਪਾਟਾ ਨਕਸ਼ੇ ‘ਤੇ ਉਭਰ ਕੇ ਸਾਹਮਣੇ ਆਵੇਗਾ | ਇਹ ਯਾਦਗਾਰ ਯੂਵਾ ਪੀੜ੍ਹੀਆਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਮਹਾਨ ਕੁਰਬਾਨੀਆਂ, ਦੇਸ਼ ਭਗਤੀ ਅਤੇ ਬਹਾਦਰੀ ਦੀ ਅਮੀਰ ਵਿਰਸਤ ਬਾਰੇ ਜਾਣੂੰ ਕਰਾਉਣ ਲਈ ਇਕ ਚਾਨਣ ਮੁਨਾਰੇ ਵਜੋਂ ਕਾਰਜ ਕਰੇਗੀ |

ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਦਗਾਰ ਵਿੱਚ ਆਜ਼ਾਦੀ ਸੰਘਰਸ਼ ਦੇ ਵੱਖ-ਵੱਖ ਪੱਖਾਂ ਨੂੰ ਪੇਸ਼ ਕੀਤਾ ਗਿਆ ਹੈ ਅਤੇ ਇਹ ਆਰਕੀਟੈਕਚਰ ਅਤੇ ਸੌਹਜ ਦਾ ਇਕ ਵਧੀਆ ਨਮੁਨਾ ਹੈ | ਮੁੱਖ ਮੰਤਰੀ ਨੇ ਇਸ ਨੂੰ ਆਜ਼ਾਦੀ ਸੰਘਰਸ਼ ਦੇ ਮਹਾਨ ਨਾਇਕਾਂ ਲਈ ਇਕ ਸ਼ਾਨਦਾਰ ਸ਼ਰਧਾਂਜਲੀ ਦੱਸਿਆ |ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਫਾਉਾਡੇਸ਼ਨ ਦੀ ਕਾਰਜਕਾਰੀ ਕਮੇਟੀ ਦੀ ਪ੍ਰਧਾਨ ਡਾਕਟਰ ਬਰਜਿੰਦਰ ਸਿੰਘ ਹਮਦਰਦ ਨੇ ਮੁੱਖ ਮੰਤਰੀ ਦਾ ਯਾਦਗਾਰ ਵਿਖੇ ਆਉਣ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਫਾਉਾਡੇਸ਼ਨ ਵੱਲੋਂ ਤਿਆਰ ਕੀਤੇ ਜਾ ਰਹੇ ਇਸ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਜਾਣੂੰ ਕਰਵਾਇਆ |

ਇਹ ਪ੍ਰੋਜੈਕਟ 25 ਏਕੜ ਰਕਬੇ ਵਿੱਚ ਤਿਆਰ ਕੀਤਾ ਜਾ ਰਿਹਾ ਹੈ | ਇਸ ਨੂੰ ਮੁਢਲੇ ਰੂਪ ਵਿੱਚ ਜੁਲਾਈ 2012 ਵਿੱਚ ਪ੍ਰਵਾਨਗੀ ਦਿੱਤੀ ਗਈ ਸੀ ਅਤੇ ਇਸ ਦੀ ਕੁਲ ਲਾਗਤ 315 ਕਰੋੜ ਰੁਪਏ ਹੈ | ਇਹ ਯਾਦਗਾਰ ਕਲਾ ਦਾ ਇਕ ਵਿਲੱਖਣ ਨਮੁਨਾ ਹੈ | ਇਸ ਵਿੱਚ ਇਕ ਮਿਨਾਰ, ਇਕ ਸੈਮੀਨਾਰ ਹਾਲ, ਇਕ ਆਡੀਟੋਰੀਅਮ, ਇਕ ਮੂਵੀ ਹਾਲ, ਇਕ ਕੈਫੀਟੇਰੀਆ, ਇਕ ਲਾਇਬ੍ਰੇਰੀ, ਇਕ ਓਪਨ ਏਅਰ ਥਿਏਟਰ ਅਤੇ ਇਕ ਐਮਫੀਥਿਏਟਰ ਹੈ  |

RELATED ARTICLES

LEAVE A REPLY

Please enter your comment!
Please enter your name here

Most Popular

Recent Comments