Home Agriculture ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਵੱਲੋਂ 200 ਥਾਵਾਂ 'ਤੇ ਚੱਕਾ-ਜਾਮ/ਦੇਸ਼-ਵਿਆਪੀ ਚੱਕਾ-ਜਾਮ ਦੇ ਸੱਦੇ...

ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਵੱਲੋਂ 200 ਥਾਵਾਂ ‘ਤੇ ਚੱਕਾ-ਜਾਮ/ਦੇਸ਼-ਵਿਆਪੀ ਚੱਕਾ-ਜਾਮ ਦੇ ਸੱਦੇ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਡੈਸਕ: ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਖਿਲਾਫ ਦੇਸ਼ ਭਰ ਦੀਆਂ ਕਰੀਬ 500 ਕਿਸਾਨ-ਜਥੇਬੰਦੀਆਂ ਦੇ ਦੇਸ਼-ਵਿਆਪੀ ਚੱਕਾ-ਜਾਮ ਦੇ ਸੱਦੇ ਨੂੰ ਪੰਜਾਬ ਭਰ ‘ਚ ਵੱਡਾ ਹੁੰਗਾਰਾ ਮਿਲਿਆ। 30 ਕਿਸਾਨ ਜਥੇਬੰਦੀਆਂ ਵੱਲੋਂ 200 ਤੋਂ ਵੱਧ ਥਾਵਾਂ ‘ਤੇ 12 ਤੋਂ 4 ਵਜੇ ਤੱਕ ਧਰਨਾ ਲਾਉਂਦਿਆਂ ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ 2020 ਰੱਦ ਕਰਵਾਉਣ ਲਈ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤੇ ਗਏ। ਸੂਬੇ-ਭਰ ਦੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਸਮੇਤ ਅਹਿਮ-ਸੜਕੀ ਮਾਰਗ ਬਿਲਕੁਲ ਬੰਦ ਸਨ।
pub kisan protest
ਸੂਬੇ ਨਾਲ ਲਗਦੇ ਸਾਰੇ ਗੁਆਂਢੀ ਰਾਜਾਂ ਤੋਂ ਆਵਜਾਈ ਬੰਦ ਕੀਤੀ ਗਈ। ਸੂਬੇ ਭਰ ‘ਚ ਕਿਸਾਨ ਜਥੇਬੰਦੀਆਂ ਦੇ ਚੱਕਾ-ਜਾਮ ਦੌਰਾਨ ਟਰਾਂਸਪੋਰਟਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ, ਸਾਹਿਤਕਾਰਾਂ, ਰੰਗਕਰਮੀਆਂ ਅਤੇ ਵਪਾਰੀਆਂ ਵੱਲੋਂ ਸਹਿਯੋਗ ਕਰਦਿਆਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ। ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਵਰਕਿੰਗ ਗਰੁੱਪ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨ-ਅੰਦੋਲਨ ਦੇ 36ਵੇਂ ਦਿਨ ਚੱਕਾ-ਜਾਮ ਦੌਰਾਨ ਪੰਜਾਬ ਭਰ ‘ਚ ਹੋਏ ਵੱਡੇ ਇਕੱਠਾਂ ਨੇ ਕੇਂਦਰ-ਸਰਕਾਰ ਨੂੰ ਇਹ ਸਾਬਿਤ ਕਰ ਦਿੱਤਾ ਹੈ ਕਿ 26-27 ਨਵੰਬਰ ਤੋਂ ਦਿੱਲੀ ਵਿਖੇ ਅਣਮਿੱਥੇ ਸਮੇਂ ਲਈ ਹੋ ਰਹੇ ਦੇਸ਼-ਪੱਧਰੀ ਇਕੱਠ ‘ਚ ਪੰਜਾਬ ਤੋਂ ਲੱਖਾਂ ਲੋਕਾਂ ਦੀ ਸ਼ਮੂਲੀਅਤ ਹੋਵੇਗੀ।
pub kisan protest 2
ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ 30 ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਚਲਦੇ ਸੰਘਰਸ਼ ‘ਚ ਕੇਂਦਰ-ਸਰਕਾਰ ਵੱਲੋਂ ਪ੍ਰਦੂਸ਼ਣ ਸਬੰਧੀ ਲਿਆਂਦਾ ਆਰਡੀਨੈਂਸ ਹੋਰ ਵੱਡੀ ਚੁਣੌਤੀ ਹੈ, ਕੇਂਦਰ ਸਰਕਾਰ ਬੇਵਜ੍ਹਾ ਪ੍ਰਦੂਸ਼ਣ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ‘ਤੇ ਤੁਲੀ ਹੋਈ ਹੈ। ਜਦੋਂਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੇਤ ਅਹਿਮ ਸੰਸਥਾਵਾਂ ਦੇ ਅਧਿਐਨ ਇਹ ਦਰਸਾਉਦੇ ਹਨ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਕਿਸਾਨ ਜਿੰਮੇਵਾਰ ਨਹੀਂ ਹਨ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਦੇਸ਼ ਦੀਆਂ ਸਮੁੱਚੀਆਂ ਕਿਸਾਨ-ਜਥੇਬੰਦੀਆਂ ਦੀਆਂ ਸਾਂਝੀਆਂ ਮੀਟਿੰਗਾਂ ਉਪਰੰਤ 18 ਨਵੰਬਰ ਨੂੰ ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ 30 ਕਿਸਾਨ ਜਥੇਬੰਦੀਆਂ ਦਿੱਲੀ ਜਾਣ ਸਬੰਧੀ ਤਿਆਰੀਆਂ ਸਬੰਧੀ ਮੀਟਿੰਗ ਕਰਨਗੀਆਂ।
ਉਹਨਾਂ ਦੱਸਿਆ ਕਿ ਅਂਜ ਚੱਕਾ-ਜਾਮ ਦੌਰਾਨ ਕਿਸਾਨ-ਆਗੂਆਂ ਦੇ ਐਲਾਨਾਂ ਉਪਰੰਤ ਲੋਕਲ ਨਿੱਜੀ ਡੀਲਰਾਂ ਦੀ ਮਾਲਕੀ ਵਾਲੇ ਰਿਲਾਇੰਸ-ਪੰਪਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ, ਪਰ ਅੰਬਾਨੀਆਂ ਦੀ ਮਾਲਕੀ ਵਾਲੇ ਰਿਲਾਇੰਸ ਪੰਪਾਂ ‘ਤੇ, ਭਾਜਪਾ ਆਗੂਆਂ ਦੇ ਘਰਾਂ, ਟੋਲ-ਪਲਾਜ਼ਿਆਂ ਅਤੇ ਰੇਲਵੇ-ਸਟੇਸ਼ਨਾਂ ਦੇ ਬਾਹਰ ਕਿਸਾਨ-ਮੋਰਚੇ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਮੋਦੀ- ਹਕੂਮਤ ਦਾ ਗਰੂਰ ਤੋੜਨ ਲਈ ਸਮੁੱਚੇ ਪੰਜਾਬ ਦੀਆਂ ਸੜਕਾਂ ਉੱਪਰ 12 ਵਜੇ ਤੋਂ 4 ਵਜੇ ਤੱਕ ਕਿਸਾਨ-ਜਥੇਬੰਦੀਆਂ ਦਾ ਕਬਜ਼ਾ ਰਿਹਾ।
RELATED ARTICLES

LEAVE A REPLY

Please enter your comment!
Please enter your name here

Most Popular

Recent Comments