Home Punjab ਅੱਜ ਬੰਬ ਅਤੇ ਗੋਲੀਆਂ ਦੀ ਆਵਾਜ਼ ਨਾਲ 'ਦਹਿਲੇਗਾ' ਅੰਮ੍ਰਿਤਸਰ...ਪ੍ਰਸ਼ਾਸਨ ਨੇ ਜਾਰੀ ਕੀਤਾ...

ਅੱਜ ਬੰਬ ਅਤੇ ਗੋਲੀਆਂ ਦੀ ਆਵਾਜ਼ ਨਾਲ ‘ਦਹਿਲੇਗਾ’ ਅੰਮ੍ਰਿਤਸਰ…ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ !!

November 2, 2022
(Amritsar)

ਵੀਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਕਈ ਥਾਵਾਂ ’ਤੇ ‘ਬੰਬ ਅਤੇ ਗੋਲੀਆਂ’ ਚੱਲਣਗੇ, ਪਰ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ। ਕਿਉਂਕਿ ਇਹ ਕੋਈ ਅੱਤਵਾਦੀ ਵਾਰਦਾਤ ਨਹੀਂ, ਬਲਕਿ ਪ੍ਰਸ਼ਾਸਨ ਦੀ ਮੌਕ ਡਰਿੱਲ ਹੋਵੇਗੀ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵੱਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ ਧਮਾਕਿਆਂ ਦੀ ਆਵਾਜ਼ ਅਤੇ ਪ੍ਰਭਾਵ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਅਤੇ ਨੈਸ਼ਨਲ ਸਕਿਊਰਿਟੀ ਗਾਰਡ ਦੇ ਜਵਾਨਾਂ ਵਲੋਂ ਅਗਨੀ ਸ਼ਾਸ਼ਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ।

ਮੌਕ ਡਰਿੱਲ ਦੌਰਾਨ ਰੋਕੀ ਜਾਵੇਗੀ ਆਵਾਜਾਈ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ ਅਤੇ ਸਾਨੂੰ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਚੁਣਿਆ ਹੈ, ਜੋ ਕਿ ਚੰਗੀ ਗੱਲ ਹੈ। ਉਨਾਂ ਦੱਸਿਆ ਕਿ ਇਸ ਦੌਰਾਨ ਆਵਾਜਾਈ ਵੀ ਰੋਕੀ ਜਾਵੇਗੀ, ਮੀਡੀਆ ਦਾ ਦਖਲ ਵੀ ਰੋਕਿਆ ਜਾਵੇਗਾ ਅਤੇ ਮੈਡੀਕਲ ਸੇਵਾਵਾਂ ਲਈ ਐਂਬੂਲੈਂਸ ਦੀ ਵਰਤੋਂ ਵੀ ਕੀਤੀ ਜਾਵੇਗੀ।

ਇਹਨਾਂ ਥਾਵਾਂ ‘ਤੇ ਹੋਵੇਗੀ ਮੌਕ ਡਰਿੱਲ

ਇਹ ਅਭਿਆਸ ਕੱਲ੍ਹ ਦੁਪਹਿਰ ਤੋਂ ਪਰਸੋਂ ਭਾਵ 4 ਨਵੰਬਰ ਤੱਕ ਚੱਲਣਗੇ। ਅਭਿਆਸ ਲਈ ਰੇਲਵੇ ਸਟੇਸ਼ਨ, ਖੰਨਾ ਪੇਪਰ ਮਿੱਲ, ਸਰਕਾਰੀ ਮੈਡੀਕਲ ਕਾਲਜ, ਪੁਲਿਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ ਦਫ਼ਤਰ, ਹਵਾਈ ਅੱਡਾ, ਅਦਾਲਤ ਕੰਪਲੈਕਸ, ਤਾਜ ਹੋਟਲ, ਟ੍ਰੀਲਿਅਮ ਮਾਲ ਆਦਿ ਥਾਵਾਂ ਨੂੰ ਚੁਣਿਆ गया ਹੈ।

ਲੋਕਾਂ ਨੂੰ ਡਰਨ ਦੀ ਲੋੜ ਨਹੀਂ- DC

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਆਵਾਜਾਂ ਤੋਂ ਨਾ ਡਰਨ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਫਵਾਹ ਫੈਲਾਉਣ, ਕਿਉਂਕਿ ਇਹ ਕੇਵਲ ਪੁਲਿਸ ਦੇ ਅਭਿਆਸ ਲਈ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਹੌਲ ਵਿੱਚ ਕੋਈ ਵੀ ਵਿਅਕਤੀ ਸਵੈ-ਰੱਖਿਆ ਲਈ ਆਪਣੇ ਲਾਇਸੰਸੀ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਨਾ ਕਰੇ।

ਉਨਾਂ ਦੱਸਿਆ ਕਿ ਅਸੀਂ ਇਸ ਮਹੱਤਵਪੂਰਨ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਜ਼ਰੂਰੀ ਸੇਵਾਵਾਂ, ਨਿੱਜੀ ਅਤੇ ਜਨਤਕ ਜਾਇਦਾਦ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments