Home CRIME ਦੀਪਕ ਟੀਨੂੰ ਨੂੰ ਪੁਲਿਸ ਕਸਟਡੀ 'ਚੋਂ ਭਜਾਉਣ ਵਾਲੇ 3 ਹੋਰ ਮੁਲਜ਼ਮ ਗ੍ਰਿਫ਼ਤਾਰ...ਕਾਰ...

ਦੀਪਕ ਟੀਨੂੰ ਨੂੰ ਪੁਲਿਸ ਕਸਟਡੀ ‘ਚੋਂ ਭਜਾਉਣ ਵਾਲੇ 3 ਹੋਰ ਮੁਲਜ਼ਮ ਗ੍ਰਿਫ਼ਤਾਰ…ਕਾਰ ਵੀ ਬਰਾਮਦ

October 11, 2022
(Chandigarh)

ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਇੱਕ ਹੋਰ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹਨਾਂ ਦੇ ਨਾਂਅ ਕੁਲਦੀਪ ਸਿੰਘ ਉਰਫ ਕੋਹਲੀ, ਰਾਜਵੀਰ ਸਿੰਘ ਉਰਫ ਕਜ਼ਾਮਾ ਅਤੇ ਰਜਿੰਦਰ ਸਿੰਘ ਉਰਫ ਗੋਰਾ ਹਨ।

AGTF ਅਤੇ SIT ਨੇ ਇਹਨਾਂ ਤਿੰਨਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। DGP ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਟੀਨੂੰ ਦੇ ਕਾਫੀ ਕਰੀਬੀ ਹਨ ਅਤੇ ਉਹਨਾਂ ਨੇ ਟੀਨੂੰ ਨੂੰ ਫ਼ਰਾਰ ਕਰਨ ਵਿੱਚ ਮਦਦ ਕੀਤੀ। ਪੁਲਿਸ ਨੇ ਟੀਨੂੰ ਨੂੰ ਫ਼ਰਾਰ ਕਰਵਾਉਣ ਲਈ ਵਰਤੀ ਗਈ Black Skoda ਕਾਰ ਵੀ ਬਰਾਮਦ ਕਰ ਲਈ ਹੈ। ਕਾਰ ਦਾ ਨੰਬਰ- PB-11-CJ-1563 ਹੈ।

ਪੁਲਿਸ ਨੇ ਦੱਸਿਆ ਕਿ ਕੁਲਦੀਪ ਕੋਹਲੀ ਇੱਕ ਜਿੰਮ ਦਾ ਸੰਚਾਲਕ ਹੈ ਅਤੇ ਜਿੰਮ ਦੀ ਆੜ ਵਿੱਚ ਉਹ ਨਸ਼ਿਆਂ ਦਾ ਧੰਦਾ ਕਰਦਾ ਹੈ। ਪਿਛਲੇ 2 ਸਾਲਾਂ ਤੋਂ ਉਹ ਦੀਪਕ ਟੀਨੂੰ ਨਾਲ ਜੁੜਿਆ ਹੋਇਆ ਹੈ। ਇਹ ਦੋਵੇਂ ਜੇਲ੍ਹ ਵਿੱਚ ਇਕੱਠੇ ਸਨ। 2021 ਵਿੱਚ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਕੋਹਲੀ ਨੇ ਟੀਨੂੰ ਦੇ ਹਰਿਆਣਾ ‘ਚ ਰਹਿੰਦੇ ਹੋਰ ਸਾਥੀਆਂ ਦੇ ਨਾਲ ਕ੍ਰਾਸ ਬਾਰਡਰ ਡਰੱਗ ਸਮੱਗਲਿੰਗ ਸ਼ੁਰੂ ਕਰ ਦਿੱਤੀ।

ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਛੱਡ ਦਿੱਤਾ। ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments