Home CRIME ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਦੇ 5 ਸਾਥੀ ਚੜ੍ਹੇ ਪੁਲਿਸ ਅੜਿੱਕੇ, ਹੋਰ ਵੀ ਕਈ...

ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਦੇ 5 ਸਾਥੀ ਚੜ੍ਹੇ ਪੁਲਿਸ ਅੜਿੱਕੇ, ਹੋਰ ਵੀ ਕਈ ਅਹਿਮ ਖੁਲਾਸੇ

ਚੰਡੀਗੜ੍ਹ। ਪੰਜਾਬ ਪੁਲਿਸ ਵੱਲੋਂ ਬੀਤੀ 26 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੈਵੀ ਸਿੰਘ ਦੇ 5 ਹੋਰ ਸਾਥੀ ਹੁਣ ਪੁਲਿਸ ਦੇ ਹੱਥੇ ਚੜ੍ਹ ਗਏ ਹਨ। ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਇਹ ਕਾਮਯਾਬੀ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਅਕਬਰਪੁਰਾ, ਹਰਮਨਜੀਤ ਸਿੰਘ ਵਾਸੀ ਪਿੰਡ ਜੋਹਲਾ, ਗੁਰਜਸਪ੍ਰੀਤ ਸਿੰਘ ਵਾਸੀ ਪਿੰਡ ਬਠਲ ਭਾਈ ਕੇ ਅਤੇ ਰਵਿੰਦਰ ਇਕਬਾਲ ਸਿੰਘ ਵਾਸੀ ਹੰਸਲਾਵਾਲਾ (ਇਹ ਸਾਰੇ ਪਿੰਡ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਹਨ) ਅਤੇ ਸੈਮੂਅਲ ਉਰਫ਼ ਸੈਮ ਵਾਸੀ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਸਾਰੇ ਮੁਲਜ਼ਮਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਅਪਰਾਧਿਕ ਕੇਸ ਦਰਜ ਹਨ।

ਹੈਰੋਇਨ, ਹਥਿਆਰ ਤੇ ਗੱਡੀਆਂ ਬਰਾਮਦ

DGP ਨੇ ਦੱਸਿਆ ਕਿ ਪੁਲਿਸ ਨੇ ਖਰੜ ਦੇ ਅਰਬਨ ਹੋਮਜ਼-2 ਵਿਖੇ ਸਥਿਤ ਗੈਵੀ ਦੇ ਕਿਰਾਏ ਦੇ ਫਲੈਟ ਤੋਂ 1.25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸਦੇ ਵੱਖ-ਵੱਖ ਟਿਕਾਣਿਆਂ ਤੋਂ 3 ਪਿਸਟਲਾਂ ਜਿਹਨਾਂ ਵਿੱਚੋਂ ਇੱਕ 30 ਕੈਲੀਬਰ ਚੀਨੀ ਪਿਸਟਲ ਅਤੇ ਦੋ 32 ਕੈਲੀਬਰ ਪਿਸਟਲ ਅਤੇ 23 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। DGP ਨੇ ਦੱਸਿਆ ਕਿ ਟੋਇਟਾ ਫਾਰਚੂਨਰ, ਮਹਿੰਦਰਾ ਸਕਾਰਪੀਓ ਅਤੇ ਹੁੰਡਈ ਵਰਨਾ ਸਮੇਤ ਤਿੰਨ ਵਾਹਨ ਵੀ ਬਰਾਮਦ ਕੀਤੇ ਗਏ ਹਨ, ਜੋ ਕਿ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਸਨ।

ਪੁੱਛਗਿੱਛ ਦੌਰਾਨ ਤਸਕਰੀ ਸਬੰਧੀ ਖੁਲਾਸੇ

DGP ਨੇ ਕਿਹਾ ਕਿ ਜਾਂਚ ਦੌਰਾਨ ਗੈਵੀ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਪਾਕਿਸਤਾਨ ਤੋਂ ਹਥਿਆਰਾਂ ਸਮੇਤ 500 ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਇਹਨਾਂ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਪੰਜਾਬ, ਦਿੱਲੀ ਅਤੇ ਜੰਮੂ ਕਸ਼ਮੀਰ ਦੇ ਸੂਬਿਆਂ ਵਿੱਚ ਕੀਤੀ ਜਾਂਦੀ ਸੀ।

ਗੈਵੀ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ‘ਤੇ ਇਕ ਸਮੱਗਲਿੰਗ ਬੁਨਿਆਦੀ ਢਾਂਚਾ ਮੌਜੂਦ ਹੈ, ਜਿਸ ਰਾਹੀਂ ਬਹੁਤ ਸਾਰੇ ਪਾਕਿਸਤਾਨੀ ਤਸਕਰ ਭਾਰਤ ਵਿਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦੇ ਹਨ। ਗੈਵੀ ਵੱਲੋਂ ਹਵਾਲਾ ਰੂਟ ਜਾਂ ਫਿਰ ਨਵੀਂ ਦਿੱਲੀ ਸਥਿਤ ਆਯਾਤ/ਨਿਰਯਾਤ ਕੰਪਨੀਆਂ ਰਾਹੀਂ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਸਥਿਤ ਵਿਅਕਤੀਆਂ ਅਤੇ ਸੰਸਥਾਵਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿੱਤੀ ਲੈਣ-ਦੇਣ ਵੀ ਕੀਤਾ ਜਾਂਦਾ ਸੀ, ਜਿਸ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਸੈਮੂਅਲ, ਜੋ ਕਿ ਜਮਸ਼ੇਦਪੁਰ ਵਿੱਚ ਗੈਵੀ ਦੇ ਨਾਲ ਰਹਿ ਰਿਹਾ ਸੀ, ਗੈਵੀ ਦੀ ਗ੍ਰਿਫਤਾਰੀ ਤੋਂ ਪਹਿਲਾਂ ਦਿੱਲੀ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਸੈਮੂਅਲ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੰਡ ਕਰਨ ਦਾ ਕੰਮ ਸੰਭਾਲ ਰਿਹਾ ਸੀ।

ਪੁਰਤਗਾਲ ਜਾਣ ਦੀ ਤਿਆਰੀ ‘ਚ ਸੀ ਗੈਵੀ

DGP ਦਿਨਕਰ ਗੁਪਤਾ ਨੇ ਕਿਹਾ, “ਗੈਵੀ ਨੇ ਇਹ ਵੀ ਕਬੂਲਿਆ ਹੈ ਕਿ ਉਸਨੇ ਇਕ ਟਰੈਵਲ ਏਜੰਟ ਤੋਂ ਫ਼ਰਜੀ ਵੇਰਵਿਆਂ ਨਾਲ ਜਾਅਲੀ ਭਾਰਤੀ ਪਾਸਪੋਰਟ ਹਾਸਲ ਕੀਤਾ ਸੀ ਅਤੇ ਉਹ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ।”

DGP ਨੇ ਕਿਹਾ ਕਿ ਗੈਵੀ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹ ਜਾਣਕਾਰੀ ਅਗਲੀ ਕਾਰਵਾਈ ਲਈ ਸਬੰਧਤ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਗੈਂਗਸਟਰ ਗੈਵੀ ਦੇ ਹੋਰ ਸਾਥੀਆਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਸਾਰੇ ਮੁਲਜ਼ਮ ਵਿਅਕਤੀਆਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਝਾਰਖੰਡ ਤੋਂ ਹੋਈ ਸੀ ਗੈਵੀ ਦੀ ਗ੍ਰਿਫ਼ਤਾਰੀ

ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ(OCCU) ਅਤੇ ਮੋਹਾਲੀ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਡਿਟੇਲ ਪੜ੍ਹਨ ਲਈ ਇਥੇ ਕਲਿੱਕ ਕਰੋ।

RELATED ARTICLES

LEAVE A REPLY

Please enter your comment!
Please enter your name here

Most Popular

Recent Comments