Home CRIME ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਕਾੰਡ ਦਾ ਮੁੱਖ ਮੁਲਜ਼ਮ 2 ਸਾਥੀਆੰ ਸਣੇ...

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਕਾੰਡ ਦਾ ਮੁੱਖ ਮੁਲਜ਼ਮ 2 ਸਾਥੀਆੰ ਸਣੇ ਕਾਬੂ…ਭਾਰੀ ਵਿਸਫੋਟਕ ਬਰਾਮਦ

ਚੰਡੀਗੜ੍ਹ। ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ਼ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਤਰਨਤਾਰਨ ਤੋਂ ਇਸ ਕੇਸ ਦੇ ਮੁੱਖ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਪੁਲਿਸ ਨੇ ਗੁਰਵਿੰਦਰ ਬਾਬਾ ਦੇ 2 ਸਾਥੀਆਂ ਸੰਦੀਪ ਸਿੰਘ ਉਰਫ ਕਾਲਾ ਵਾਸੀ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰਡੀਐਕਸ-ਆਈਈਡੀ, ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮਿਤਸੁਬੀਸ਼ੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ।

Image

Image

ਗੈੰਗਸਟਰ ਭਿਖਾਰੀਵਾਲ ਤੇ ਹੈਰੀ ਚੱਠਾ ਦਾ ਕਰੀਬੀ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ, ਜਿਸ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਭਗੌੜਾ ਐਲਾਨਿਆ ਗਿਆ ਹੈ, ਨੇ ਸ਼ੂਟਰਾਂ ਨੂੰ ਹਥਿਆਰ ਪ੍ਰਦਾਨ ਕਰਵਾ ਕੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਬਾਬਾ ਨਾਮੀ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲਾ ਦਾ ਨਜ਼ਦੀਕੀ ਸਾਥੀ ਹੈ।

ਅਜ਼ਾਦੀ ਦਿਹਾੜੇ ਮੌਕੇ ਦਹਿਸ਼ਤ ਫੈਲਾਉਣ ਦੀ ਫਿਰਾਕ ‘ਚ ਸਨ

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਦਹਿਸ਼ਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ।

ਪੁਲਿਸ ਮੁਤਾਬਕ, ਉਹਨਾੰ ਨੂੰ ਜਾਣਕਾਰੀ ਮਿਲੀ ਸੀ ਕਿ ਗੁਰਵਿੰਦਰ ਬਾਬਾ ਆਪਣੇ ਸਾਥੀ ਸੰਦੀਪ ਨਾਲ ਖਡੂਰ ਸਾਹਿਬ ਨੂੰ ਜਾ ਰਿਹਾ ਹੈ, ਜਿਸ ਤੋੰ ਬਾਅਦ ਤਰਨਤਾਰਨ ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਲਾਂਸਰ ਕਾਰ ਨੂੰ ਰੋਕ ਕੇ 2 ਵਿਅਕਤੀਆੰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰ ਵਿੱਚੋਂ ਲੋਡਿਡ ਮੈਗਜ਼ੀਨਾਂ ਸਮੇਤ ਦੋ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ ਅਤੇ 3.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਪਾਕਿਸਤਾਨ ਤੋੰ ਡਰੋਨ ਰਾਹੀੰ ਮੰਗਵਾਏ ਸਨ ਵਿਸਫੋਟਕ

ਆਈਜੀਪੀ ਨੇ ਦੱਸਿਆ ਕਿ ਗੁਰਵਿੰਦਰ ਬਾਬਾ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਬਟਾਲਾ ਪੁਲਿਸ ਜ਼ਿਲ੍ਹਾ ਦੇ ਖੇਤਰ ਵਿੱਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਰਡੀਐਕਸ-ਆਈਈਡੀ ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਸਰਹੱਦ ਪਾਰੋਂ ਤਸਕਰੀ ਦੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Image

Image

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੈਰੋਵਾਲ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 18, 21, 25 ਅਤੇ 29, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 10, 11 ਅਤੇ 12 ਤਹਿਤ ਐਫ.ਆਈ.ਆਰ. ਨੰਬਰ 118 ਦਰਜ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments