Home CRIME ਪੰਜਾਬ ਪੁਲਿਸ ਦਾ ਵੱਡਾ ਦਾਅਵਾ...ਨਸ਼ੇ ਨਾਲ ਸਬੰਧਤ ਮਾਮਲਿਆੰ 'ਚ 80 ਤੇ 90...

ਪੰਜਾਬ ਪੁਲਿਸ ਦਾ ਵੱਡਾ ਦਾਅਵਾ…ਨਸ਼ੇ ਨਾਲ ਸਬੰਧਤ ਮਾਮਲਿਆੰ ‘ਚ 80 ਤੇ 90 ਦੇ ਦਹਾਕੇ ਤੋੰ ਵੀ ਫ਼ਰਾਰ ਭਗੌੜੇ ਕੀਤੇ ਕਾਬੂ

ਚੰਡੀਗੜ੍ਹ। NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਦੌਰਾਨ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 5 ਜੁਲਾਈ, 2022 ਤੋਂ ਹੁਣ ਤੱਕ ਅਜਿਹੇ 186 ਭਗੌੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ। ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ IGP ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੱਤੀ।

IG ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ NDPS ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚ ਰਹੇ ਸਨ। ਮਿਸਾਲ ਦਿੰਦਿਆੰ ਉਹਨਾੰ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਵਾਸੀ ਕੋਟਲਾ ਹੁਸ਼ਿਆਰਪੁਰ, ਜਿਸ ਨੂੰ ਨਵੰਬਰ 1985 ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ, 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਤੇ 1989 ਵਿੱਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ, ਹਰਿਆਣਾ ਨੂੰ ਸੰਗਰੂਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ, 1990 ਦੇ ਦਹਾਕੇ ਤੋਂ ਫਰਾਰ ਘੱਟੋ-ਘੱਟ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

1 ਹਫ਼ਤੇ ‘ਚ 335 ਨਸ਼ਾ ਤਸਕਰ ਗ੍ਰਿਫਤਾਰ

ਨਸ਼ਿਆਂ ਬਾਰੇ ਹਫਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 251 ਐਫਆਈਆਰਜ਼, ਜਿਨ੍ਹਾਂ ਵਿੱਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 335 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਹੈ।

40.50 ਲੱਖ ਦੀ ਡਰੱਗ ਮਨੀ ਬਰਾਮਦ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments