ਫਾਜ਼ਿਲਕਾ। ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ ਇਸ ਲਈ ਉਕਤ ਕਾਰਵਾਈ ਬੀਐਸਐਫ ਦੇ ਸਹਿਯੋਗ ਨਾਲ ਕੀਤੀ ਗਈ ।
ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ , ਜਿਸਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਗਿਆ ਸੀ।
ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ,ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ ।
Punjab Police recover 8.5 kg #Heroin worth over 42 cr in the international market from Ferozepur border today.
‘Big fish’ drug smuggler Jasvir Singh of Fazilka #arrested. @PunjabPoliceInd@narcoticsbureau @NIA_India @NCRBHQ@PIBHomeAffairs
— DGP Punjab Police (@DGPPunjabPolice) September 17, 2021
ਪਾਕਿਸਤਾਨ ਤੋਂ ਆਈ ਸੀ ਹੈਰੋਇਨ ਦੀ ਖੇਪ
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਸ਼ੁੱਕਰਵਾਰ ਦੀ ਸਵੇਰ ਜਸਵੀਰ ਸਿੰਘ ਨੂੰ ਗਿ੍ਰਫਤਾਰ ਕਰਨ ਲਿਆ ਗਿਆ ਅਤੇ ਤਫਤੀਸ਼ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਦਾ ਪ੍ਰਬੰਧ ਕੀਤਾ ਸੀ, ਜੋ ਕਿ ਸਰਹੱਦ ਦੀ ਵਾੜ ਤੋਂ 15 ਮੀਟਰ ਦੂਰ ਛੁਪਾਈ ਗਈ ਸੀ। ਡੀਜੀਪੀ ਨੇੇ ਦੱਸਿਆ ਕਿ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਸਵੀਰ ਦੁਆਰਾ ਦੱਸੀਆਂ ਥਾਵਾਂ ਦੇ ’ਤੇ ਸਾਂਝਾ ਅਭਿਆਨ ਚਲਾਇਆ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ।
100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।