Home CRIME 2 ਮਹੀਨਿਆਂ ’ਚ ਪੰਜਾਬ ਪੁਲਿਸ ਵੱਲੋਂ 322 ਕਿੱਲੋ ਹੈਰੋਇਨ ਬਰਾਮਦ...4223 ਨਸ਼ਾ ਤਸਕਰ...

2 ਮਹੀਨਿਆਂ ’ਚ ਪੰਜਾਬ ਪੁਲਿਸ ਵੱਲੋਂ 322 ਕਿੱਲੋ ਹੈਰੋਇਨ ਬਰਾਮਦ…4223 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, September 6, 2022

ਨਸ਼ਾ ਤਸਕਰਾੰ ਦੇ ਖਿਲਾਫ਼ ਪੰਜਾਬ ਪੁਲਿਸ ਪੂਰੇ ਐਕਸ਼ਨ ਮੋਡ ਵਿੱਚ ਹੈ। ਪਿਛਲੇ 2 ਮਹੀਨਿਆੰ ਦੌਰਾਨ ਪੁਲਿਸ ਨੇ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ 3236 FIR ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ।

AIG ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।

ਭਾਰੀ ਮਾਤਰਾ ‘ਚ ਨਸ਼ਾ ਬਰਾਮਦ

AIG ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਦੋ ਮਹੀਨਿਆਂ ਵਿੱਚ ਗਿ੍ਰਫਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇੱਕ ਹਫ਼ਤੇ ‘ਚ 418 ਤਸਕਰ ਗ੍ਰਿਫ਼ਤਾਰ

ਪਿਛਲੇ ਹਫਤੇ ਪੁਲਿਸ ਨੇ 326 FIR, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਹੁਣ ਤੱਕ 263 ਭਗੌੜੇ ਗ੍ਰਿਫ਼ਤਾਰ

AIG ਨੇ ਕਿਹਾ ਕਿ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 16 ਹੋਰ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆੰ ਦੀ ਕੁੱਲ ਗਿਣਤੀ 263 ਹੋ ਗਈ ਹੈ ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ-ਨਾਲ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਨਸ਼ਾ ਤਸਕਰੀ ਵਾਲੇ ਬਦਨਾਮ ਹਾਟਸਪਾਟਾਂ ਅਤੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕਰਨ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿ੍ਰਫਤਾਰ ਕੀਤੇ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments