Home News ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤ

ਚੰਡੀਗੜ੍ਹ, 23 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ।

ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ ‘ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ।

Punjab speaker honours Hockey players

ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰਦਾ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments