Home Governance & Management ਅਣ-ਅਧਿਕਾਰਤ ਟੈਲੀਕਾਮ ਟਾਵਰਾਂ ਨੂੰ ਨਿਯਮਿਤ ਕਰੇਗੀ ਪੰਜਾਬ ਸਰਕਾਰ

ਅਣ-ਅਧਿਕਾਰਤ ਟੈਲੀਕਾਮ ਟਾਵਰਾਂ ਨੂੰ ਨਿਯਮਿਤ ਕਰੇਗੀ ਪੰਜਾਬ ਸਰਕਾਰ

  1. ਚੰਡੀਗੜ੍ਹ। ਈ-ਗਵਰਨੈਂਸ ਤੇ ਈ-ਕਾਮਰਸ ‘ਤੇ ਧਿਆਨ ਕੇਂਦਰਿਤ ਕਰਨ ਲਈ ਦੂਰ ਸੰਚਾਰ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਅਣ-ਅਧਿਕਾਰਤ ਟੈਲੀਕਾਮ ਟਾਵਰਾਂ ਨੂੰ ਨਿਯਮਿਤ ਕਰਨ ਜਾ ਰਹੀ ਹੈ। 5 ਦਸੰਬਰ, 2013 ਤੋਂ 7 ਦਸੰਬਰ, 2020 ਤੱਕ ਸੂਬੇ ਵਿੱਚ ਸਥਾਪਤ ਕੀਤੇ ਸਾਰੇ ਅਣ-ਅਧਿਕਾਰਤ ਟੈਲੀਕਾਮ ਟਾਵਰਾਂ ਨੂੰ ਨਿਯਮਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਫੈਸਲਾ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਮੰਤਰੀ ਮੰਡਲ ਨੇ ਇਸ ਮੰਤਵ ਲਈ 7 ਦਸੰਬਰ 2020 ਨੂੰ ਜਾਰੀ ਟੈਲੀਕਾਮ ਦਿਸ਼ਾ ਨਿਰਦੇਸ਼ਾਂ ਦੀ ਧਾਰਾ 2.0 (I) (ਏ) ਦੇ ਉਪਬੰਧਾਂ ਦਾ ਦਾਇਰਾ ਵਧਾਉਣ ਦਾ ਫੈਸਲਾ ਕੀਤਾ।

Image

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਟਾਵਰ ਤਾਂ ਨਿਯਮਿਤ ਹੋਣਗੇ ਬਸ਼ਰਤੇ 7 ਦਸੰਬਰ 2020 ਦੇ ਦੂਰਸੰਚਾਰ ਨਿਰਦੇਸ਼ਾਂ ਦੀ ਕਲਾਜ 1.4 (I) (ਏ) ਵਿੱਚ ਦਰਜ ਸ਼ਰਤਾਂ ਨੂੰ ਪੂਰਾ ਕੀਤਾ ਜਾਵੇ ਅਤੇ ਯਕਮੁਸ਼ਤ 20,000 ਰੁਪਏ ਦੀ ਅਦਾਇਗੀ ਕੀਤੀ ਜਾਵੇ। ਇਹ ਸਕੀਮ 6 ਮਹੀਨਿਆਂ ਵਾਸਤੇ ਹੈ।

ਸੂਬੇ ਦੇ ਦੂਰਸੰਚਾਰ ਦਿਸ਼ਾ ਨਿਰਦੇਸ਼ ਇੰਡੀਅਨ ਟੈਲੀਗ੍ਰਾਮ ਐਕਟ 1885 ਤਹਿਤ ਭਾਰਤ ਸਰਕਾਰ ਵੱਲੋਂ 15 ਨਵੰਬਰ 2016 ਨੂੰ ਜਾਰੀ ਰਾਈਟ ਆਫ ਵੇਅ ਦੇ ਨਿਯਮਾਂ ਦੇ ਮੁਤਾਬਕ ਹਨ। ਭਾਰਤ ਸਰਕਾਰ ਨੇ ਸਾਰੇ ਸੂਬਿਆਂ/ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਇਨ੍ਹਾਂ ਨਿਯਮਾਂ ਨਾਲ ਸਬੰਧਤ ਦੂਰ ਸੰਚਾਰ ਨੀਤੀਆਂ/ਦਿਸ਼ਾ ਨਿਰਦੇਸ਼ ਨੂੰ ਇਕਸਾਰ ਕਰਨ ਲਈ ਆਖਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments